ਇਸਲਾਮਾਬਾਦ (ਏ. ਐੱਨ. ਆਈ.)-ਲਗਾਤਾਰ ਵਧਦੀ ਮਹਿੰਗਾਈ ਨਾਲ ਜੂਝ ਰਹੇ ਪਾਕਿਸਤਾਨ ਦੀ ਮਦਦ ਲਈ ਸਾਊਦੀ ਅਰਬ ਨੇ ਸਹਿਮਤੀ ਜਤਾਈ ਹੈ। ਹੁਣ ਇੰਟਰਨੈਸ਼ਨਲ ਮੋਨੇਟਰੀ ਫੰਡ (ਆਈ. ਐੱਮ. ਐੱਫ.) ਨੇ ਵੀ ਪਾਕਿਸਤਾਨ ਨੂੰ 2.78 ਬਿਲੀਅਨ ਡਾਲਰ ਦੀ ਰਕਮ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਇਜਾਜ਼ਤ ਪਾਕਿਸਤਾਨ ਸਰਕਾਰ ਦੇ ਬਜਟ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿੱਤੀ ਗਈ ਹੈ। ਜਿਓ ਟੀ. ਵੀ. ਦੀ ਰਿਪੋਰਟ ਦੇ ਅਨੁਸਾਰ ਆਈ. ਐੱਮ. ਐੱਫ. ਵੱਲੋਂ ਇਸ ਦਾ ਐਲਾਨ ਕਰਨਾ ਅਜੇ ਬਾਕੀ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਇਲਾਵਾ ਪਾਕਿਸਤਾਨ ਨੂੰ ਆਈ. ਐੱਮ. ਐੱਫ. ਵੱਲੋਂ ਐਕਸਟੈਂਡਿਡ ਫੰਡ ਫੈਸਿਲਿਟੀ (ਈ. ਈ. ਐੱਫ.) ਤਹਿਤ ਮਿਲਣ ਵਾਲੇ ਇਕ ਬਿਲੀਅਨ ਡਾਲਰ ਦੀ ਬਕਾਇਆ ਰਕਮ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਫੰਡ ਨੂੰ ਪਾਕਿਸਤਾਨ ਨੂੰ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਦਿੱਤਾ ਜਾਣਾ ਸੀ।
ਇਹ ਵੀ ਪੜ੍ਹੋ : ਅਮਰੀਕੀ ਸੀਨੇਟਰਾਂ ਦੀ ਰਾਸ਼ਟਰਪਤੀ ਬਾਈਡੇਨ ਨੂੰ ਅਪੀਲ, CAATSA ਅਧੀਨ ਭਾਰਤ ’ਤੇ ਨਾ ਲਾਈਆਂ ਜਾਣ ਪਾਬੰਦੀਆਂ
ਪਾਕਿਸਤਾਨ ਦੇ ਵਿੱਤ ਮੰਤਰਾਲੇ ਵੱਲੋਂ ਆਈ. ਐੱਮ. ਐੱਫ. ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਉਸ ਨੂੰ 2.78 ਬਿਲੀਅਨ ਡਾਲਰ ਦੀ ਰਕਮ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਪਾਕਿਸਤਾਨ ਸਰਕਾਰ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਸਰਕਾਰ ਵੱਲੋਂ ਇਸ ਰਕਮ ਨੂੰ ਕੋਰੋਨਾ ਮਹਾਮਾਰੀ ਦੀ ਰੋਕਥਾਮ ਕਰਨ ਤੇ ਬਜਟ ’ਚ ਸ਼ਾਮਲ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਦੱਸਿਆ ਗਿਆ ਸੀ। ਹਾਲਾਂਕਿ ਪਾਕਿਸਤਾਨ ਦੇ ਵਿੱਤ ਮੰਤਰਾਲਾ ਵੱਲੋਂ ਇਸ ਸਬੰਧੀ ਕੋਈ ਵੀ ਬਿਆਨ ਉਦੋਂ ਤਕ ਜਾਰੀ ਨਹੀਂ ਕੀਤਾ ਜਾਵੇਗਾ, ਜਦੋਂ ਤਕ ਆਈ. ਐੱਮ. ਐੱਫ. ਤੋਂ ਇਸ ਨੂੰ ਲੈ ਕੇ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ ਕਿ ਪਾਕਿਸਤਾਨ ’ਚ ਪਿਛਲੇ ਕਈ ਮਹੀਨਿਆਂ ਤੋਂ ਮਹਿੰਗਾਈ ਦੀ ਦਰ ਲਗਾਤਾਰ ਉੱਚੀ ਹੀ ਹੁੰਦੀ ਜਾ ਰਹੀ ਹੈ। ਦੇਸ਼ ’ਚ ਵਧਦੀਆਂ ਤੇਲ ਦੀਆਂ ਕੀਮਤਾਂ ਕਾਰਨ ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ’ਚ ਵੀ ਜ਼ਬਰਦਸਤ ਤੇਜ਼ੀ ਆਈ ਹੈ। ਵਿਰੋਧੀ ਧਿਰ ਲਗਾਤਾਰ ਪਾਕਿਸਤਾਨ ਦੀ ਇਮਰਾਨ ਸਰਕਾਰ ’ਤੇ ਇਸ ਨੂੰ ਲੈ ਕੇ ਹਮਲੇ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਇਮਰਾਨ ਖਾਨ ਦੀ ਸਰਕਾਰ ’ਚ ਦੇਸ਼ ਦੀ ਆਰਥਿਕ ਹਾਲਤ ਖਸਤਾ ਹੋ ਗਈ ਹੈ।
ਮਲਟੀ ਮਿਲੀਨੇਅਰ ਹੋਟਲ ਕਾਰੋਬਾਰੀ ਵਿਵੇਕ ਚੱਢਾ ਦੀ ਲੰਡਨ ’ਚ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY