ਗੁਰਦਾਸਪੁਰ/ਕਰਾਚੀ (ਵਿਨੋਦ)- ਪਾਕਿਸਤਾਨ ਦੇ ਕਰਾਚੀ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਰਾਚੀ ਦੇ ਬਲਾਕ-7 ਇਲਾਕੇ ਵਿਚ ਪਤੀ ਨੇ ਆਪਣੀ ਸਾਬਕਾ ਪਤਨੀ ਦਾ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਪਤਨੀ ਨੇ ਤਲਾਕ ਤੋਂ ਬਾਅਦ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਸੂਤਰਾਂ ਅਨੁਸਾਰ ਮੁਲਜ਼ਮ ਨੇ ਪਹਿਲਾਂ ਆਪਣੀ ਸਾਬਕਾ ਪਤਨੀ ’ਤੇ ਤੇਜ਼ਾਬ ਸੁੱਟਿਆ ਤੇ ਉਸ ਨੂੰ ਸਾੜ ਦਿੱਤਾ, ਇਸ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਨਈਮਤੁੱਲਾ ਗਿਲਾਨੀ ਵਜੋਂ ਹੋਈ ਹੈ, ਜਿਸ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ।
ਇਹ ਵੀ ਪੜ੍ਹੋ- ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ
ਪੁਲਸ ਅਨੁਸਾਰ ਗਿਲਾਨੀ ਆਪਣੀ ਸਾਬਕਾ ਪਤਨੀ ਤਨਵੀਰ ਬਾਨੋ ਦੇ ਬਲਾਕ-7 ਸਥਿਤ ਘਰ ਆਇਆ ਅਤੇ ਤਲਾਕ ਤੋਂ ਬਾਅਦ ਸਮਝੌਤਾ ਕਰਨ ਲਈ ਜ਼ੋਰ ਪਾਉਣ ਲੱਗਾ। ਜਦੋਂ ਤਨਵੀਰ ਬਾਨੋ ਨੇ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ।
ਇਨਕਾਰ ਕਾਰਨ ਗੁੱਸੇ 'ਚ ਆਏ ਵਿਅਕਤੀ ਨੇ ਆਪਣੀ ਜੇਬ ’ਚੋਂ ਤੇਜ਼ਾਬ ਦੀ ਬੋਤਲ ਕੱਢ ਕੇ ਤਨਵੀਰ ਬਾਨੋ ’ਤੇ ਤੇਜ਼ਾਬ ਸੁੱਟ ਦਿੱਤਾ ਅਤੇ ਫਿਰ ਤੇਜ਼ਧਾਰ ਹੋਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਮ੍ਰਿਤਕਾ ਦੀ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਫਗਾਨਿਸਤਾਨ ਦੀ ਰਾਜਧਾਨੀ 'ਚ ਇਕ ਬੱਸ 'ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ
NEXT STORY