ਇਸਲਾਮਾਬਾਦ (ਯੂ.ਐਨ.ਆਈ.)- ਭਾਰਤ ਨਾਲ ਵਧਦੇ ਤਣਾਅ ਵਿਚਕਾਰ ਪਾਕਿਸਤਾਨ ਵਿੱਚ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੈਂਕੜੇ ਯਾਤਰੀ ਦੇਸ਼ ਦੇ ਹਵਾਈ ਅੱਡਿਆਂ 'ਤੇ ਫਸ ਗਏ ਹਨ ਤੇ ਕਈਆਂ ਦੀਆਂ ਉਡਾਣਾਂ ਆਖਰੀ ਸਮੇਂ 'ਤੇ ਰੱਦ ਕਰ ਦਿੱਤੀਆਂ ਗਈਆਂ ਹਨ। ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਅਨੁਸਾਰ ਲਾਹੌਰ, ਇਸਲਾਮਾਬਾਦ, ਕਰਾਚੀ ਅਤੇ ਸਿਆਲਕੋਟ ਦੇ ਹਵਾਈ ਅੱਡੇ ਖਾਸ ਤੌਰ 'ਤੇ ਪ੍ਰਭਾਵਿਤ ਹੋਏ ਹਨ।
ਪਾਕਿਸਤਾਨ ਏਅਰਪੋਰਟ ਅਥਾਰਟੀ (ਪੀ.ਏ.ਏ) ਨੇ ਪਹਿਲਾਂ ਕਿਹਾ ਸੀ ਕਿ ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣ ਸੰਚਾਲਨ ਅੱਧੀ ਰਾਤ ਤੱਕ ਮੁਅੱਤਲ ਰਹੇਗਾ, ਪਰ ਉਡਾਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਮੁੜ ਸ਼ੁਰੂ ਹੋ ਗਈਆਂ। ਇਸਲਾਮਾਬਾਦ, ਲਾਹੌਰ ਅਤੇ ਸਿਆਲਕੋਟ ਹਵਾਈ ਅੱਡਿਆਂ 'ਤੇ ਸ਼ਾਮ ਤੱਕ ਉਡਾਣਾਂ ਮੁੜ ਸ਼ੁਰੂ ਹੋ ਗਈਆਂ। ਪੀ.ਆਈ.ਏ ਨੇ ਪੁਸ਼ਟੀ ਕੀਤੀ ਕਿ ਦੇਸ਼ ਵਿੱਚ ਚੱਲ ਰਹੀ ਸੁਰੱਖਿਆ ਸਥਿਤੀ ਨੇ ਦੇਸ਼ ਭਰ ਵਿੱਚ ਹਵਾਈ ਸੰਚਾਲਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੀ.ਆਈ.ਏ ਦੇ ਬੁਲਾਰੇ ਨੇ ਕਿਹਾ ਕਿ ਹਵਾਈ ਸੁਰੱਖਿਆ ਦੇ ਹਿੱਤ ਵਿੱਚ ਸਾਵਧਾਨੀ ਦੇ ਤੌਰ 'ਤੇ ਕੁਝ ਰੂਟਾਂ 'ਤੇ ਪਾਬੰਦੀ ਲਗਾਈ ਗਈ ਸੀ, ਜਿਸ ਨਾਲ ਕਈ ਉਡਾਣਾਂ ਪ੍ਰਭਾਵਿਤ ਹੋਈਆਂ।
ਪੜ੍ਹੋ ਇਹ ਅਹਿਮ ਖ਼ਬਰ-ਸਿੰਧੂ ਜਲ ਸੰਧੀ ਮਾਮਲੇ 'ਚ ਵਿਸ਼ਵ ਬੈਂਕ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ
ਘਰੇਲੂ ਰੂਟਾਂ 'ਤੇ ਉਡਾਣਾਂ ਚਲਾਉਣ ਵਾਲੀਆਂ ਕੰਪਨੀਆਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਵਾਈ ਰੂਟਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਯਾਤਰੀਆਂ ਨੂੰ ਸਬਰ ਰੱਖਣ ਅਤੇ ਏਅਰਲਾਈਨ ਸਟਾਫ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਡਾਇਵਰਟ ਕੀਤੀਆਂ ਗਈਆਂ ਉਡਾਣਾਂ ਦੇ ਯਾਤਰੀਆਂ ਲਈ ਭੋਜਨ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ 'ਤੇ ਜਾਣ ਤੋਂ ਪਹਿਲਾਂ ਪੀ.ਆਈ.ਏ ਦੀ ਵੈੱਬਸਾਈਟ ਜਾਂ ਹੈਲਪਲਾਈਨ ਰਾਹੀਂ ਉਡਾਣ ਦੀ ਸਥਿਤੀ ਦੀ ਜਾਂਚ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ ਨਾਲ ਵਧਿਆ ਤਣਾਅ, ਨਵਾਜ਼ ਸ਼ਰੀਫ ਨੇ ਪਾਕਿ PM ਨੂੰ ਦਿੱਤੀ ਇਹ ਸਲਾਹ
NEXT STORY