ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਢਾਕਾ ਏਅਰਪੋਰਟ 'ਤੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਏਅਰਪੋਰਟ ਤੋਂ ਸੰਚਾਲਤ ਹੋਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਮੁਅੱਤਲ ਕਰਨਾ ਪਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਢਾਕਾ ਸਥਿਤ ਹਜ਼ਰਤ ਸ਼ਾਹਜਲਾਲ ਇੰਟਰਨੈਸ਼ਨਲ ਏਅਰਪੋਰਟ 'ਤੇ ਅੱਜ ਦੁਪਹਿਰ ਕਰੀਬ 2.30 ਵਜੇ ਵਾਪਰਿਆ, ਜਦੋਂ ਏਅਰਪੋਰਟ ਦੇ ਗੇਟ ਨੰਬਰ 8 ਨੇੜੇ ਇਕ ਸੈਕਸ਼ਨ 'ਚ ਅਚਾਨਕ ਅੱਗ ਲਗ ਗਈ ਤੇ ਸਾਰੀਆਂ ਫਲਾਈਟਾਂ ਨੂੰ ਰੋਕਣਾ ਪਿਆ। ਹਾਲਾਂਕਿ ਗਨਿਮਤ ਰਹੀ ਕਿ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਫਿਲਹਾਲ ਫਾਇਰ ਫਾਈਟਰਾਂ ਦੀ ਟੀਮ ਮੌਕੇ 'ਤੇ ਮੌਜੂਦ ਹੈ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਲੋਕਾਂ ਨੂੰ ਅੱਗ ਵਾਲੇ ਹਿੱਸੇ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਜਾਨੀ ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕੇ।
ਇਕ ਵਾਰ ਫ਼ਿਰ ਕੰਬੀ ਧਰਤੀ, ਦਿਨੇ-ਦੁਪਹਿਰੇ ਲੱਗੇ ਭੂਚਾਲ ਦੇ ਝਟਕੇ
NEXT STORY