ਲੰਡਨ (ਸਰਬਜੀਤ ਸਿੰਘ ਬਨੂੜ) - ਪੰਜਾਬ ਦੇ ਸਿੱਖ ਨੁਮਾਇੰਦਿਆਂ ਨੂੰ ਸੰਸਦ ’ਚ ਜਾਣਾ ਚਾਹੀਦਾ ਹੈ ਤਾਂ ਜੋ ਉਹ ਭਾਰਤ ਸਰਕਾਰ ਵੱਲੋਂ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਪੰਜਾਬ ਦੇ ਮਸਲਿਆਂ ਬਾਰੇ ਗੱਲ ਕਰ ਸਕਣ। ਇਹ ਵਿਚਾਰ ਬੱਬਰ ਖਾਲਸਾ ਜਰਮਨ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਸਤਨਾਮ ਸਿੰਘ ਬੱਬਰ, ਅਵਤਾਰ ਸਿੰਘ ਬੱਬਰ, ਹਰਜੋਤ ਸਿੰਘ ਬੱਬਰ, ਬਿਧੀ ਸਿੰਘ ਬੱਬਰ, ਜਸਵੰਤ ਸਿੰਘ, ਬਲਜਿੰਦਰ ਸਿੰਘ, ਰਜਿੰਦਰ ਸਿੰਘ ਆਦਿ ਸਿੰਘਾਂ ਨੇ ਸਾਂਝੇ ਤੌਰ ’ਤੇ ਪ੍ਰਗਟ ਕੀਤੇ।
ਇਹ ਵੀ ਪੜ੍ਹੋ - ਅਮਰੀਕਾ 'ਚ ਵਾਪਰਿਆ ਭਿਆਨਕ ਹਾਦਸਾ: ਕਾਰ ਪਲਟਣ ਕਾਰਨ 3 ਭਾਰਤੀ ਵਿਦਿਆਰਥੀਆਂ ਦੀ ਮੌਤ
ਉਨ੍ਹਾਂ ਪੰਜਾਬ ਦੇ ਲੋਕਾਂ ਖਾਸ ਕਰ ਕੇ ਸਿੱਖਾਂ ਨੂੰ ਸੰਗਰੂਰ ਤੋਂ ਆਪਣੀ ਕੀਮਤੀ ਵੋਟ ਪਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਸਿੱਖਾਂ ਪ੍ਰਤੀ ਰਵੱਈਆ ਠੀਕ ਨਹੀਂ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ। ਨੇਤਾਵਾਂ ਨੇ ਕਿਹਾ ਕਿ ਪੰਜਾਬ ਨੂੰ ਲਾਲਚ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਝਵਾਨ ਉਮੀਦਵਾਰਾਂ ਨੂੰ ਪਾਰਲੀਮੈਂਟ ’ਚ ਭੇਜਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਨਤਕ ਥਾਂ ’ਤੇ ਹੀ ਕੀਤੇ ਗਏ ਅਪਰਾਧ ’ਚ SC-ST ਕਾਨੂੰਨ ਲਾਗੂ : ਇਲਾਹਾਬਾਦ ਹਾਈ ਕੋਰਟ
NEXT STORY