ਰੀਓ ਡੀ ਜਨੇਰੀਓ (ਪੀ. ਟੀ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨੇ ਮੰਗਲਵਾਰ ਨੂੰ ਇੱਥੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਨੇ ਅਧਿਕਾਰਤ ਤੌਰ 'ਤੇ ਨਵਿਆਉਣਯੋਗ ਊਰਜਾ ਭਾਈਵਾਲੀ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਖੇਤਰ ਵਿਚ ਦੋ-ਪੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਦੋਵਾਂ ਨੇਤਾਵਾਂ ਨੇ ਇੱਥੇ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਦੂਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸੰਮੇਲਨ 'ਚ ਹਿੱਸਾ ਲਿਆ। ਉਨ੍ਹਾਂ ਨੇ ਵਿਭਿੰਨ ਖੇਤਰਾਂ ਜਿਵੇਂ ਕਿ ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼, ਸਿੱਖਿਆ, ਹੁਨਰ, ਖੇਡਾਂ, ਪੁਲਾੜ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਵਿੱਚ ਵਿਆਪਕ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਦੋਵਾਂ ਨੇਤਾਵਾਂ ਨੇ ਪਹਿਲੇ ਭਾਰਤ-ਆਸਟ੍ਰੇਲੀਆ ਸਾਲਾਨਾ ਸੰਮੇਲਨ ਦੌਰਾਨ ਸਹਿਮਤੀ ਅਨੁਸਾਰ ਨਵਿਆਉਣਯੋਗ ਊਰਜਾ ਭਾਈਵਾਲੀ (REP) ਦੀ ਸ਼ੁਰੂਆਤ ਦਾ ਸੁਆਗਤ ਕੀਤਾ। ਗੱਲਬਾਤ ਤੋਂ ਬਾਅਦ ਜਾਰੀ ਕੀਤੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ,"ਭਾਰਤ ਅਤੇ ਆਸਟ੍ਰੇਲੀਆ ਦੀ ਸਾਂਝੀ ਇੱਛਾ ਹੈ ਕਿ ਉਹ ਤੇਜ਼ੀ ਨਾਲ ਅਗੇ ਵਧਣ, ਨਾਲ ਿਮਲ ਕੇ ਕੰਮ ਕਰਨ, ਆਪਣੀਆਂ ਪੂਰਕ ਸ਼ਕਤੀਆਂ ਦੀ ਵਰਤੋਂ ਕਰਨ। " ਅਲਬਾਨੀਜ਼ ਨੇ ਗੱਲਬਾਤ ਤੋਂ ਬਾਅਦ ਜਾਰੀ ਕੀਤੇ ਇੱਕ ਸਾਂਝੇ ਬਿਆਨ ਵਿੱਚ ਕਿਹਾ, "ਸਾਡੀ ਨਵਿਆਉਣਯੋਗ ਊਰਜਾ ਭਾਈਵਾਲੀ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ।" ਉਸ ਨੇ ਕਿਹਾ ਕਿ ਇਹ ਨਵੀਂ ਭਾਈਵਾਲੀ ਨਵਿਆਉਣਯੋਗ ਊਰਜਾ ਖੇਤਰਾਂ ਜਿਵੇਂ ਕਿ ਸੂਰਜੀ ਊਰਜਾ, ਗ੍ਰੀਨ ਹਾਈਡ੍ਰੋਜਨ ਅਤੇ ਨਵਿਆਉਣਯੋਗ ਊਰਜਾ ਵਿੱਚ ਦੋ-ਪੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ।
ਵਿਦੇਸ਼ ਮੰਤਰਾਲੇ ਨੇ 'ਐਕਸ' 'ਤੇ ਇਸ ਸਬੰਧੀ ਪੋਸਟ ਕੀਤਾ। ਮੋਦੀ ਨੇ ਕਿਹਾ,"ਅਸੀਂ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਤ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਅਸੀਂ ਇਸਨੂੰ ਜਾਰੀ ਰੱਖਾਂਗੇ।" ਉਸਨੇ ਕਿਹਾ, ''ਅਸੀਂ ਗਲੋਬਲ ਵਿਵਾਦਾਂ ਅਤੇ ਤਣਾਅ ਨੂੰ ਖ਼ਤਮ ਕਰਨ ਲਈ ਗੱਲਬਾਤ ਅਤੇ ਕੂਟਨੀਤੀ 'ਤੇ ਜ਼ੋਰ ਦਿੱਤਾ ਹੈ। ਅਸੀਂ ਅਗਲੇ ਸਾਲ ਵਿੱਚ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਸੁਧਾਰ ਕਰਨ ਦੀ ਜ਼ਰੂਰਤ 'ਤੇ ਵੀ ਸਹਿਮਤ ਹਾਂ।''
ਪੜ੍ਹੋ ਇਹ ਅਹਿਮ ਖ਼ਬਰ- ਜੀ-20 'ਚ Modi ਨੇ Trudeau ਨੂੰ ਕੀਤਾ ਨਜ਼ਰ ਅੰਦਾਜ਼! ਭਾਰਤ-ਕੈਨੇਡਾ ਤਣਾਅ ਦੇ ਸੰਕੇਤ
ਮੋਦੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਬਾਰੇ ਕਿਹਾ, ''ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਮੈਨੂੰ ਭਾਰਤੀ ਭਾਈਚਾਰੇ ਖਾਸ ਕਰਕੇ ਆਸਟ੍ਰੇਲੀਆ ਵਿੱਚ ਭਾਰਤੀ ਵਿਦਿਆਰਥੀਆਂ ਦੇ ਹਿੱਤਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਭਰੋਸਾ ਦਿੱਤਾ ਹੈ। ਹਾਲ ਹੀ ਵਿੱਚ ਬੈਂਗਲੁਰੂ ਵਿੱਚ ਇੱਕ ਨਵਾਂ ਕੌਂਸਲੇਟ ਜਨਰਲ ਆਫ ਇੰਡੀਆ ਅਤੇ ਬ੍ਰਿਸਬੇਨ ਵਿੱਚ ਇੱਕ ਨਵਾਂ ਕੌਂਸਲੇਟ ਜਨਰਲ ਵੀ ਖੋਲ੍ਹਿਆ ਗਿਆ ਹੈ। ਦੋਵਾਂ ਨੇਤਾਵਾਂ ਨੇ ਇਨ੍ਹਾਂ ਨਵੇਂ ਕੌਂਸਲੇਟ ਜਨਰਲਾਂ ਦੇ ਉਦਘਾਟਨ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਬਾਅਦ ਵਿੱਚ 'ਐਕਸ' 'ਤੇ ਇੱਕ ਪੋਸਟ ਵਿੱਚ ਮੋਦੀ ਨੇ ਕਿਹਾ, 'ਮੇਰੇ ਚੰਗੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਮਿਲਣਾ ਹਮੇਸ਼ਾ ਸ਼ਾਨਦਾਰ ਹੁੰਦਾ ਹੈ। ਗੱਲਬਾਤ ਬਹੁਤ ਲਾਭਕਾਰੀ ਸੀ ਅਤੇ ਸਾਡਾ ਧਿਆਨ ਭਵਿੱਖ ਦੇ ਖੇਤਰਾਂ 'ਤੇ ਹੋਵੇਗਾ ਜੋ ਵਿਸ਼ਵ ਵਿਕਾਸ ਅਤੇ ਸਥਿਰਤਾ ਨੂੰ ਅੱਗੇ ਵਧਾਉਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਥਿਆਰਾਂ ਲਈ ਈਰਾਨ ਵਧਾ ਰਿਹੈ ਯੂਰੇਨੀਅਮ ਭੰਡਾਰ
NEXT STORY