ਐਡਮਿੰਟਨ- ਅਬਲਰਟਾ ਸੂਬੇ ਵਿਚ ਵੀਰਵਾਰ ਨੂੰ ਕੋਰੋਨਾ ਦੇ 1,854 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸੂਬੇ ਨੇ ਬੀਤੇ ਦਿਨ ਲਗਭਗ 20,000 ਲੋਕਾਂ ਦਾ ਕੋਰੋਨਾ ਟੈਸਟ ਕੀਤਾ। ਇਸ ਸਮੇਂ 17,743 ਸਰਗਰਮ ਮਾਮਲੇ ਹਨ, ਜਿਨ੍ਹਾਂ ਵਿਚੋਂ ਅਲਬਰਟਾ ਦੇ 511 ਮਾਮਲੇ ਹਨ ਅਤੇ ਇਨ੍ਹਾਂ ਵਿਚੋਂ 97 ਗੰਭੀਰ ਹਾਲਤ ਵਿਚ ਇਲਾਜ ਕਰਵਾ ਰਹੇ ਹਨ।
ਮੁੱਖ ਸਿਹਤ ਅਧਿਕਾਰੀ ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਸੂਬੇ ਵਿਚ ਬੀਤੇ ਦਿਨ ਹੋਰ 14 ਲੋਕਾਂ ਨੇ ਦਮ ਤੋੜਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 575 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਕੈਲਗਰੀ ਅਤੇ ਐਡਮਿੰਟਨ ਦੇ ਹੈਲਥ ਜ਼ੋਨ ਵਿਚ ਹੀ 80 ਫੀਸਦੀ ਮਾਮਲੇ ਹਨ। ਉਨ੍ਹਾਂ ਕਿਹਾ ਕਿ ਹੁਣ ਛੋਟੇ ਖੇਤਰਾਂ ਵਿਚ ਕੋਰੋਨਾ ਵਧੇਰੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਿਰਫ ਐਡਮਿੰਟਨ ਜਾਂ ਕੈਲਗਰੀ ਲਈ ਹੀ ਸਮੱਸਿਆ ਨਹੀਂ ਹੈ ਸਗੋਂ ਇਹ ਹਰੇਕ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀ ਹੈ। ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਇਹ ਹੋ ਸਕਦਾ ਹੈ ਕਿ ਦੂਰ ਦੇ ਖੇਤਰਾਂ ਵਿਚ ਰਹਿਣ ਵਾਲੇ ਲੋਕ ਆਪਣੇ-ਆਪ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਸਮਝ ਸਕਦੇ ਹਨ ਪਰ ਉਨ੍ਹਾਂ ਨੂੰ ਵੀ ਧਿਆਨ ਰੱਖਣ ਦੀ ਜ਼ਰੂਰਤ ਹੈ।
ਇਟਲੀ ਦੀ 101 ਸਾਲਾ ਮਾਰੀਆ ਨੇ ਤਿੰਨ ਵਾਰ ਦਿੱਤੀ ਕੋਰੋਨਾ ਨੂੰ ਮਾਤ, ਡਾਕਟਰ ਵੀ ਹੈਰਾਨ
NEXT STORY