ਰੋਮ ਇਟਲੀ (ਦਲਵੀਰ ਸਿੰਘ ਕੈਂਥ)- ਭਾਰਤੀ ਸੰਵਿਧਾਨ ਦੇ ਸਿਰਜਕ, ਭਾਰਤੀ ਦੇ ਪਹਿਲੇ ਕਾਨੂੰਨ ਮੰਤਰੀ,ਅਣਗੋਲੇ ਸਮਾਜ ਦੇ ਮਸੀਹਾ ਅਤੇ ਸਮਾਜ ਵਿੱਚ ਬਰਾਬਰਤਾ ਬਣਾਉਣ ਵਾਲੇ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ 135ਵਾਂ ਜਨਮ ਦਿਨ ਸੰਗਤਾਂ ਲਈ ਖ਼ਾਸ ਹੈ। ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਸਬਾਊਦੀਆ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਮਿਸ਼ਨ ਦੇ ਉੱਚ-ਕੋਟੀ ਪ੍ਰਚਾਰਕਾਂ ਨੇ ਸਮੂਹ ਸੰਗਤਾਂ ਨੂੰ ਬਾਬਾ ਸਾਹਿਬ ਦੇ ਮਿਸ਼ਨ ਤੋਂ ਜਾਣੂ ਕਰਵਾਇਆ, ਜਿਸ ਵਿੱਚ ਜਿੱਥੇ ਬਾਬਾ ਮਨਜੀਤ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਕਰਦਿਆਂ ਸਮਾਗਮ ਦੀ ਸ਼ੁਰੂਆਤ ਕੀਤੀ, ਉੱਥੇ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪਹੁੰਚੇ ਕਲਮ ਦੇ ਧਨੀ ਗੀਤਕਾਰ ਤੇ ਲੋਕ ਗਾਇਕ ਸੱਤੀ ਖੋਖੇਵਾਲੀਆ ਅਤੇ ਇਟਲੀ ਦੇ ਚਰਚਿਤ ਮਿਸ਼ਨਰੀ ਗਾਇਕ ਜੀਵਨ ਬੰਗਾ ਹੁਰਾਂ ਨੇ ਆਪਣੀ ਦਮਦਾਰ ਤੇ ਬੁਲੰਦ ਆਵਾਜ਼ ਵਿੱਚ ਬਾਬਾ ਸਾਹਿਬ ਦੇ ਮਿਸ਼ਨ ਦਾ ਹੋਕਾ ਦਿੰਦਿਆਂ ਅਨੇਕਾਂ ਇਨਕਲਾਬੀ ਰਚਨਾਵਾਂ ਗਾਕੇ ਹਾਜ਼ਰੀਨ ਸੰਗਤ ਨੂੰ ਬਾਬਾ ਸਾਹਿਬ ਜੀ ਦੀਆਂ ਸਮਾਜ ਲਈ ਕੀਤੀਆਂ ਘਾਲਨਾਵਾਂ ਦੀ ਵਰਨਣ ਕੀਤਾ।


ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਭ ਨੂੰ ਬਾਬਾ ਸਾਹਿਬ ਦੇ 135ਵੇਂ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਲੋੜ ਹੈ ਅੱਜ ਭਾਰਤੀ ਸਮਾਜ ਨੂੰ ਬਾਬਾ ਸਾਹਿਬ ਦੇ ਮਿਸ਼ਨ ਉਪੱਰ ਡੱਟਵਾਂ ਪਹਿਰਾ ਦੇਣ ਦੀ, ਜਿਹੜਾ ਬਾਬਾ ਸਾਹਿਬ ਦੀ ਬਦੌਲਤ ਅੱਜ ਦੇਸ-ਵਿਦੇਸ਼ ਵਿੱਚ ਸਨਮਾਨ ਅਤੇ ਸਤਿਕਾਰ ਵਾਲੀ ਜ਼ਿੰਦਗੀ ਬਸਰ ਕਰ ਰਿਹਾ ਹੈ।ਬਾਬਾ ਸਾਹਿਬ ਦੀ ਬਦੌਲਤ ਹੀ ਭਾਰਤ ਦੀ ਸਦੀਆਂ ਤੋਂ ਸਤੀ ਕੀਤੀ ਜਾਂਦੀ ਔਰਤ ਨੂੰ ਸਤੀ ਪ੍ਰਥਾ ਤੋਂ ਮੁਕਤੀ ਮਿਲੀ ਹੈ। ਅਜਿਹੇ ਮਸੀਹਾ ਦੁਨੀਆਂ ਵਿੱਚ ਕਦੀ-ਕਦਾਈ ਹੀ ਜਨਮ ਲੈਂਦੇ ਹਨ ਤੇ ਇਹਨਾਂ ਦਾ ਜੀਵਨ ਸਮੁੱਚੇ ਸਮਾਜ ਲਈ ਪ੍ਰੇਰਨਾਦਾਇਕ ਹੁੰਦਾ ਹੈ।ਆਓ ਆਪਾ ਸਾਰੇ ਇਸ ਯੁੱਗ ਪੁਰਸ਼ ਬਾਬਾ ਸਾਹਿਬ ਜੀ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਕਰੀਏ।ਇਸ ਮੌਕੇ ਪ੍ਰਬੰਧਕਾਂ ਵੱਲੋਂ ਸੱਤੀ ਖੋਖੇਵਾਲੀਆ ਅਤੇ ਜੀਵਨ ਬੰਗਾ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ।ਆਈ ਸਭ ਸੰਗਤ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
3 ਦਿਨਾਂ ਦੌਰੇ 'ਤੇ ਜਰਮਨੀ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
NEXT STORY