ਗੁਰਦਾਸਪੁਰ, ਇਸਲਾਮਾਬਾਦ (ਵਿਨੋਦ) – ਐਂਬੂਲੈਂਸ ਯੂਨੀਅਨ ਪਾਕਿਸਤਾਨ ਨੇ ਅਧਿਕਾਰੀਆਂ ਵੱਲੋਂ ਲਗਾਤਾਰ ਅਣਗਹਿਲੀ ਅਤੇ ਗਲਤ ਵਤੀਰੇ ਦਾ ਹਵਾਲਾ ਦਿੰਦੇ ਹੋਏ ਦੇਸ਼ ਭਰ ਵਿਚ ਐਂਬੂਲੈਂਸ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਇਹ ਫੈਸਲਾ ਐਂਬੂਲੈਂਸ ਆਪ੍ਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਰੈਸਕਿਊ 1122 ਅਤੇ ਹੋਰ ਸਬੰਧਤ ਵਿਭਾਗਾਂ ਨਾਲ ਕਈ ਦਿਨਾਂ ਦੀ ਅਸਫਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ। ਐਂਬੂਲੈਂਸ ਯੂਨੀਅਨ ਪਾਕਿਸਤਾਨ ਵੱਲੋਂ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਯੂਨੀਅਨ ਨੇ ਕਿਹਾ ਕਿ ਇਸ ਨਾਲ ਜੁੜੀਆਂ ਸਾਰੀਆਂ ਨਿੱਜੀ ਐਂਬੂਲੈਂਸ ਸੇਵਾਵਾਂ ਨੂੰ ਵੀ ਪੂਰੇ ਪਾਕਿਸਤਾਨ ਵਿਚ ਮੁਲਤਵੀ ਕਰ ਦਿੱਤਾ ਜਾਵੇਗਾ।
ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਨੇ ਐਂਬੂਲੈਂਸ ਡਰਾਈਵਰਾਂ ਤੇ ਆਪ੍ਰੇਟਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਨਾਲ ਵਾਰ-ਵਾਰ ਗੱਲਬਾਤ ਕੀਤੀ ਸੀ ਪਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਯੂਨੀਅਨ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਸਰਬਸੰਮਤੀ ਨਾਲ ਅਤੇ ਦੇਸ਼ ਭਰ ਦੀਆਂ ਐਂਬੂਲੈਂਸ ਐਸੋਸੀਏਸ਼ਨਾਂ ਦੀ ਸਹਿਮਤੀ ਨਾਲ ਲਿਆ ਗਿਆ ਹੈ।
ਕੈਨੇਡੀਅਨਜ਼ ਦੀ ‘ਸੁਸ਼ੀ ਰੇਸ’ ਨਾਲ ਸਿਰਜਿਆ ਜਾਂਦੈ ਮਨੋਰੰਜਕ ਮਾਹੌਲ!
NEXT STORY