ਸੈਕਰਾਮੈਂਟੋ (ਰਾਜ ਗੋਗਨਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਅੱਜਕੱਲ੍ਹ ਕੈਲੀਫੋਰਨੀਆ ਦੌਰੇ ’ਤੇ ਹਨ। ਇਸ ਦੌਰਾਨ ਉਹ ਪੰਜਾਬ ਮੇਲ ਟੀ.ਵੀ. ਦੇ ਦਫਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਾਲ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਦਿਲ ਨਿੱਜਰ ਵੀ ਸਨ। ਇਸ ਦੌਰਾਨ ਪੰਜਾਬ ਦੀ ਸਿੱਖਿਆ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰੇ ਹੋਏ। ਡਾ. ਸ਼ਰਮਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਾਲੀ ਮਦਦ ਨਾ ਮਿਲਣ ਕਾਰਨ ਪੰਜਾਬ ਵਿਚ ਸਿੱਖਿਆ ਦਾ ਮਿਆਰ ਥੱਲੇ ਨੂੰ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- I2U2 Summit: ਯੂਏਈ 15,980 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ 'ਚ ਬਣਾਏਗਾ ਮੇਗਾ ਫੂਡ ਪਾਰਕ
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਸਿੱਖਿਆ ਅਦਾਰਿਆਂ ਵਿਚ ਇਸ ਵੇਲੇ ਅਧਿਆਪਕਾਂ ਦੀ ਕਮੀ ਹੈ, ਲਾਇਬ੍ਰੇਰੀਆਂ ਵਿਚ ਕਿਤਾਬਾਂ ਨਹੀਂ ਪਹੁੰਚ ਰਹੀਆਂ, ਜਿਸ ਕਰਕੇ ਵਿਦਿਆਰਥੀਆਂ ਨੂੰ ਸਹੀ ਢੰਗ ਨਾਲ ਸਿੱਖਿਆ ਨਹੀਂ ਮਿਲ ਰਹੀ। ਇਸ ਵੇਲੇ ਪੰਜਾਬ ਦੇ ਵਿਦਿਆਰਥੀ ਉੱਚ ਸਿੱਖਿਆ ਲਈ ਵਿਦੇਸ਼ਾਂ ਵੱਲ ਮੂੰਹ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।ਇਸ ਦੌਰਾਨ ਪੰਜਾਬ ਮੇਲ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਆਪਣੀਆਂ ਲਿਖੀਆਂ ਕਿਤਾਬਾਂ ਵੀ ਭੇਂਟ ਕੀਤੀਆਂ।
ਰਾਨਿਲ ਵਿਕਰਮਸਿੰਘੇ ਨੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
NEXT STORY