ਵੈਸਟ ਪਾਮ ਬੀਚ (ਫਲੋਰੀਡਾ) (ਏਪੀ)- ਅਮਰੀਕਾ ਦੇ ਕਨੈਕਟੀਕਟ ਦੇ ਡੈਮੋਕ੍ਰੇਟਿਕ ਪਾਰਟੀ ਦੇ ਘੱਟੋ-ਘੱਟ ਚਾਰ ਸੰਸਦ ਮੈਂਬਰਾਂ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਦਫਤਰਾਂ ਨੇ ਇਹ ਜਾਣਕਾਰੀ ਦਿੱਤੀ। ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ ਮੈਂਬਰਾਂ ਜਿਮ ਹਿਮਸ, ਜੋਅ ਕੋਰਟਨੀ, ਜੌਨ ਲਾਰਸਨ ਅਤੇ ਜਹਾਨਾ ਹੇਜ਼ ਨੂੰ ਧਮਕੀਆਂ ਮਿਲਣ ਦੀ ਖ਼ਬਰ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਸਦ ਮੈਂਬਰਾਂ ਦੀਆਂ ਜਾਇਦਾਦਾਂ 'ਤੇ ਵਿਸਫੋਟਕ ਸਮੱਗਰੀ ਦਾ ਕੋਈ ਸਬੂਤ ਨਹੀਂ ਮਿਲਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਤਿਉਹਾਰ 'ਥੈਂਕਸਗਿਵਿੰਗ' ਦੀ ਮਹੱਤਤਾ
ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰਾਜ ਤੋਂ ਪ੍ਰਤੀਨਿਧੀ ਸਭਾ ਦੀ ਪੰਜਵੀਂ ਡੈਮੋਕ੍ਰੇਟਿਕ ਮੈਂਬਰ ਰੋਜ਼ਾ ਡੇਲਾਰੋ ਅਤੇ ਕਨੈਕਟੀਕਟ ਤੋਂ ਡੈਮੋਕਰੇਟਿਕ ਪਾਰਟੀ ਦੇ ਦੋ ਸੈਨੇਟਰਾਂ ਨੂੰ ਵੀ ਧਮਕੀਆਂ ਮਿਲੀਆਂ ਹਨ ਜਾਂ ਨਹੀਂ। ਇਸ ਤੋਂ ਇਕ ਦਿਨ ਪਹਿਲਾਂ ਕਈ ਕੈਬਨਿਟ ਪੱਧਰ ਦੇ ਨਾਮਜ਼ਦ ਵਿਅਕਤੀਆਂ ਅਤੇ ਅਮਰੀਕਾ ਵਿਚ ਉੱਚ ਪ੍ਰਸ਼ਾਸਨਿਕ ਅਹੁਦਿਆਂ 'ਤੇ ਨਿਯੁਕਤ ਕੀਤੇ ਗਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਮਿਲਣ ਦੀ ਖ਼ਬਰ ਸੀ। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੁਲਾਰੇ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਨ੍ਹਾਂ ਧਮਕੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਦੀ ਵਾਪਸੀ ਤੋਂ ਪਹਿਲਾਂ ਭਾਰਤੀ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Trump ਦੀ ਵਾਪਸੀ ਤੋਂ ਪਹਿਲਾਂ ਭਾਰਤੀ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ
NEXT STORY