ਵਾਸ਼ਿੰਗਟਨ (ਬਿਊਰੋ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਸਮੇਤ ਕਈ ਹੋਰ ਥਾਵਾਂ 'ਤੇ ਪਾਰਸਲ ਬੰਬ ਭੇਜੇ ਜਾਣ ਨੂੰ ਘਿਨਾਉਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਵ੍ਹਾਈਟ ਹਾਊਸ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਟਰੰਪ ਨੇ ਕਿਹਾ,''ਮੈਂ ਸਿਰਫ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਇਸ ਸਮੇਂ ਸਾਨੂੰ ਇਕ ਹੋਣਾ ਚਾਹੀਦਾ ਹੈ ਅਤੇ ਇਸ ਗੱਲ ਦਾ ਸੰਦੇਸ਼ ਦੇਣਾ ਚਾਹੀਦਾ ਹੈ ਕਿ ਅਮਰੀਕਾ ਵਿਚ ਇਸ ਤਰ੍ਹਾਂ ਦੀ ਸਿਆਸੀ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ।''
ਟਰੰਪ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ ਅਤੇ ਇਨ੍ਹਾਂ ਘਿਨਾਉਣੇ ਕੰਮਾਂ ਲਈ ਦੋਸ਼ੀ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਟਰੰਪ ਨੇ ਕਿਹਾ ਕਿ ਅਮਰੀਕੀ ਲੋਕਾਂ ਦੀ ਸੁਰੱਖਿਆ ਉਨ੍ਹਾਂ ਦੀ ਉੱਚਤਮ ਅਤੇ ਮੁੱਖ ਤਰਜੀਹ ਹੈ। ਯੂ.ਐੱਸ. ਫਸਟ ਲੇਡੀ ਮੇਲਾਨੀਆ ਟਰੰਪ ਨੇ ਇਸ ਪੂਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾ ਵਾਲੀ ਹਰਕਤ ਦੱਸਿਆ। ਨਿਊਯਾਰਕ ਪੁਲਸ ਵਿਭਾਗ ਦੇ ਕਮਿਸ਼ਨਰ ਜੇਮਜ਼ ਪੀ ਓਨੀਲ ਨੇ ਪਾਰਸਲ ਦੇ ਬਾਰੇ ਵਿਚ ਕਿਹਾ ਕਿ ਅਧਿਕਾਰੀਆਂ ਨੇ ਉਸ ਡਿਵਾਈਸ ਦੀ ਪਛਾਣ ਕੀਤੀ ਹੈ ਜੋ ਇਕ ਲਾਈਵ ਵਿਸਫੋਟਕ ਉਪਕਰਨ ਜਿਹਾ ਲੱਗਦਾ ਹੈ। ਐੱਨ.ਵਾਈ.ਪੀ.ਡੀ. ਨੇ ਡਿਵਾਈਸ ਨੂੰ ਸੁਰੱਖਿਅਤ ਕਰਦਿਆਂ ਇਸ ਨੂੰ ਜਾਂਚ ਲਈ ਭੇਜ ਦਿੱਤਾ।
ਸਮਾਚਾਰ ਏਜੰਸੀ ਦੀ ਖਬਰ ਮੁਤਾਬਕ ਨਿਊਯਾਰਕ ਸਥਿਤ ਸੀ.ਐੱਨ.ਐੱਨ. ਦੇ ਦਫਤਰ ਨੂੰ ਵੀ ਖਾਲੀ ਕਰਵਾਇਆ ਗਿਆ ਸੀ। ਜਾਣਕਾਰੀ ਮੁਤਾਬਕ ਅਮਰੀਕੀ ਪ੍ਰਤੀਨਿਧੀ ਮੈਕਸੀਨ ਵਾਟਰਸ ਦੇ ਘਰ ਵੀ ਦੋ ਸ਼ੱਕੀ ਪੈਕੇਟ ਪਹੁੰਚੇ ਹਨ। ਅਮਰੀਕੀ ਫੈਡਰਲ ਜਾਂਚ ਏਜੰਸੀ (ਐੱਫ.ਬੀ.ਆਈ.) ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਪੈਕੇਟ ਵੀ ਭੇਜੇ ਗਏ ਪਹਿਲੇ 5 ਪੈਕਟਾਂ ਦੀ ਤਰ੍ਹਾਂ ਹਨ।
ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ 'ਚ ਵਾਧਾ ਕਰਕੇ ਨਾਗਰਿਕਾਂ ਦੀਆਂ ਵਧਾਈਆਂ ਮੁਸ਼ਕਲਾਂ
NEXT STORY