ਫਰਿਜਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ): ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ): ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਫਰਿਜ਼ਨੋ ਏਰੀਏ ਦੇ ਟਰੱਕਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਪਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਮੁੜ ਖੁੱਲ੍ਹਿਆ ਬਾਲਟੀਮੋਰ ਪੁਲ
ਇਸ ਮੌਕੇ ਕੀਰਤਨ ਦਰਬਾਰ ਦੇ ਨਾਲ ਕਥਾ ਦੇ ਪ੍ਰਵਾਹ ਚੱਲੇ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੇ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਟਰੱਕ ਡਰਾਈਵਰ ਵੀਰਾ ਵੱਲੋਂ ਚਾਹ ਪਕੌੜਿਆ ਤੋੰ ਬਿਨਾਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਈ ‘ਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ’ਚ ਹੋਏ ਅੱਤਵਾਦੀ ਹਮਲੇ ’ਚ ਇਕ ਕੈਪਟਨ ਸਮੇਤ 7 ਸੁਰੱਖਿਆ ਕਰਮਚਾਰੀ ਮਰੇ
NEXT STORY