ਵਾਸ਼ਿੰਗਟਨ (ਬਿਊਰੋ)— ਅਮਰੀਕਾ ਵਿਚ ਹਾਊਡੀ ਮੋਦੀ ਪ੍ਰੋਗਰਾਮ ਤੋਂ ਪਹਿਲਾਂ ਹੀ ਹਿਊਸਟਨ ਵਿਚ ਤੇਜ਼ ਮੀਂਹ ਦਾ ਕਹਿਰ ਜਾਰੀ ਹੈ। ਇਸ ਕਾਰਨ ਟੈਕਸਾਸ ਸੂਬੇ ਦੀਆਂ 13 ਕਾਊਂਟੀਆਂ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਜੇਕਰ ਤੂਫਾਨ ਦਾ ਕਹਿਰ ਇਸੇ ਤਰ੍ਹਾਂ ਕਾਇਮ ਰਿਹਾ ਤਾਂ ਹੋਰ ਕਈ ਹਿੱਸਿਆਂ ਵਿਚ ਵੀ ਐਮਰਜੈਂਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਭਾਵਿਤ ਇਲਾਕਿਆਂ ਵਿਚ ਜ਼ਿਆਦਾਤਰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਭਾਰੀ ਮੀਂਹ ਦਾ ਅਸਰ ਹਵਾਈ ਸੇਵਾਵਾਂ 'ਤੇ ਵੀ ਪਿਆ ਹੈ।
ਇੱਥੇ ਦੱਸ ਦਈਏ ਕਿ ਟੈਕਸਾਸ ਸੂਬੇ ਦੇ ਹਿਊਸਟਨ ਵਿਚ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੈਗਾ ਹਾਊਡੀ ਪ੍ਰੋਗਰਾਮ ਆਯੋਜਿਤ ਹੋ ਰਿਹਾ ਹੈ। ਇਸ ਪ੍ਰੋਗਰਾਮ ਵਿਚ ਰਾਸ਼ਟਰਪਤੀ ਟਰੰਪ ਵੀ ਹਿੱਸਾ ਲੈ ਰਹੇ ਹਨ। ਮੋਦੀ ਦੇ ਨਾਲ ਟਰੰਪ ਵੀ ਇਸ ਮੰਚ ਨੂੰ ਸਾਂਝਾ ਕਰਨਗੇ।
ਪੂਰੀ ਦੁਨੀਆ ਦੀ ਨਜ਼ਰ ਇਸ ਪ੍ਰੋਗਰਾਮ 'ਤੇ ਹੈ। ਇਸ ਪ੍ਰੋਗਰਾਮ ਵਿਚ ਮੋਦੀ 50,000 ਤੋਂ ਵੱਧ ਭਾਰਤੀ-ਅਮਰੀਕੀਆਂ ਨੂੰ ਸੰਬੋਧਿਤ ਕਰਨਗੇ।
ਪਾਕਿ ਨੇ ਸੱਭਿਆਚਾਰਕ ਪ੍ਰੋਗਰਾਮ 'ਚ ਭਾਰਤ ਨੂੰ ਨਹੀਂ ਦਿੱਤਾ ਸੱਦਾ, SCO ਨਿਯਮਾਂ ਦੀ ਉਲੰਘਣਾ
NEXT STORY