ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਸ਼ਾਨਹਾਨ ਨੇ ਬੁੱਧਵਾਰ ਨੂੰ ਸਾਂਸਦਾਂ ਨੂੰ ਕਿਹਾ ਕਿ ਅਫਗਾਨਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਵਿਚ ਪਾਕਿਸਤਾਨ ਦੀ ਭੂਮਿਕਾ ਮਹੱਤਵਪੂਰਣ ਹੈ। ਨਾਲ ਹੀ ਉਨ੍ਹਾਂ ਨੇ ਯੁੱਧ ਨਾਲ ਪੀੜਤ ਅਫਗਾਨਿਸਤਾਨ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੇ ਕਿਸੇ ਵੀ ਕਦਮ ਦਾ ਵਿਰੋਧ ਕੀਤਾ। ਯੂ.ਐੱਸ. ਜੁਆਇੰਟ ਚੀਫ ਆਫ ਸਟਾਫ ਦੇ ਚੇਅਰਮੈਨ ਜਨਰਲ ਜੋਸੇਫ ਡਨਫੋਰਡ ਵੀ ਸੈਨੇਟ ਕਮੇਟੀ ਦੀ ਸੁਣਵਾਈ ਦੌਰਾਨ ਸ਼ਾਨਹਾਨ ਨਾਲ ਸਹਿਮਤ ਰਹੇ।
ਕਮੇਟੀ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ 2020 ਲਈ ਰੱਖਿਆ ਬਜਟ 'ਤੇ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਸੈਨੇਟਰ ਲਿੰਡਸੇ ਗ੍ਰਾਹਮ ਨੇ ਅਫਗਾਨਿਸਤਾਨ ਵਿਚ ਸ਼ਾਂਤੀ ਪ੍ਰਕਿਰਿਆ 'ਤੇ ਸਵਾਲ ਪੁੱਛਿਆ ਸੀ। ਗ੍ਰਾਹਮ ਨੇ ਪੁੱਛਿਆ,''ਅੱਤਵਾਦ ਵਿਰੋਧੀ ਮੰਚਾਂ ਦਾ ਹੋਣਾ ਸਾਡੀ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿਚ ਹੈ। ਕੀ ਤੁਸੀਂ ਇਸ ਗੱਲ ਨਾਲ ਸਹਿਮਤ ਹੋ ਕਿ ਪਾਕਿਸਤਾਨ ਵੱਲੋਂ ਤਾਲਿਬਾਨ ਨੂੰ ਸੁਰੱਖਿਅਤ ਸ਼ਰਨਸਥਲੀ ਮੁਹੱਈਆ ਕਰਵਾਈ ਜਾਣੀ ਬੰਦ ਕਰਨ ਤੱਕ ਸਾਨੂੰ ਸ਼ਾਂਤੀ ਹਾਸਲ ਨਹੀਂ ਹੋਵੇਗੀ?'' ਸ਼ਾਨਹਾਨ ਨੇ ਸਵਾਲ ਦੇ ਜਵਾਬ ਵਿਚ ਕਿਹਾ,''ਮੈਨੂੰ ਲੱਗਦਾ ਹੈ ਕਿ ਪਾਕਿਸਤਾਨ ਦੀ ਭੂਮਿਕਾ ਮਹੱਵਤਪੂਰਣ ਹੈ।'' ਇਸ 'ਤੇ ਡਨਫੋਰਡ ਨੇ ਕਿਹਾ,''ਮੈਂ ਵੀ ਇਸ ਗੱਲ ਨਾਲ ਸਹਿਮਤੀ ਰੱਖਦਾ ਹਾਂ।''
ਪੈਰਿਸ ਤੋਂ ਮੁੰਬਈ ਜਾ ਰਹੇ ਜਹਾਜ਼ ਦੀ ਈਰਾਨ 'ਚ ਹੋਈ ਐਮਰਜੈਂਸੀ ਲੈਂਡਿੰਗ
NEXT STORY