ਨਿਊਯਾਰਕ (ਰਾਜ ਗੋਗਨਾ)— ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ੍ਰੀ੍ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ।
ਦਿਨ ਦੇ ਸਮੇਂ ਸੀ੍ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। 8:30 ਵਜੇ ਆਰਤੀ ਕੀਰਤਨ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਨਿਊਯਾਰਕ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਵੀ ਕੀਤੀ।
ਈਰਾਨ ਨੇ ਜ਼ਬਤ ਕੀਤੇ ਜਹਾਜ਼ ਦੇ 12 'ਚੋਂ 9 ਭਾਰਤੀ ਕੀਤੇ ਰਿਹਾਅ
NEXT STORY