ਨਿਊਯਾਰਕ - ਅਮਰੀਕਾ ਨੇ ਮੰਗਲਵਾਰ ਨੂੰ ਆਪਣੀ ਸਭ ਤੋਂ ਸ਼ਕਤੀਸ਼ਾਲੀ ਮਿਜ਼ਾਈਲ ਮਿੰਟਮੈਨ-3 ਦਾ ਮੁੜ ਸਫਲ ਪ੍ਰੀਖਣ ਕੀਤਾ। ਇਹ ਮਿਜ਼ਾਈਲ 10,000 ਕਿਲੋਮੀਟਰ ਦੀ ਦੂਰੀ ਤੱਕ ਮਾਰ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਮਿਜ਼ਾਈਲ ਦੁਨੀਆ ਦੇ ਕਿਸੇ ਵੀ ਕੋਨੇ ’ਚ ਪਰਮਾਣੂ ਹਮਲਾ ਕਰਨ ’ਚ ਸਮਰੱਥ ਹੈ। ਇਹ ਮਿਜ਼ਾਈਲ 24,000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉਡਾਣ ਭਰਨ ਦੇ ਸਮਰੱਥ ਹੈ।
ਮਿੰਟਮੈਨ-3 ਇਕ ਅੰਤਰ-ਮਹਾਦੀਪ ਬੈਲਿਸਟਿਕ ਮਿਜ਼ਾਈਲ ਹੈ, ਜਿਸ ਨੂੰ ਪਹਿਲਾਂ ਹੀ ਅਮਰੀਕੀ ਫੌਜ ’ਚ ਸ਼ਾਮਲ ਕੀਤਾ ਜਾ ਚੁੱਕਾ ਹੈ। ਇਹ ਪ੍ਰੀਖਣ ਅਮਰੀਕੀ ਸਪੇਸ ਫੋਰਸ ਨੇ ਕੀਤਾ ਹੈ। ਪ੍ਰੀਖਣ ਤੋਂ ਬਾਅਦ ਸਪੇਸ ਫੋਰਸ ਨੇ ਕਿਹਾ, ‘ਏਅਰ ਫੋਰਸ ਗਲੋਬਲ ਸਟ੍ਰਾਈਕ ਕਮਾਂਡ ਨੇ ਵੈਂਡੇਨਬਰਗ ਸਪੇਸ ਫੋਰਸ ਬੇਸ ਤੋਂ 4 ਜੂਨ ਨੂੰ ਸਵੇਰੇ 12:56 ਵਜੇ ਇਕ ਮਿੰਟਮੈਨ-3 ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦੀ ਚੋਣ ਪ੍ਰਣਾਲੀ ਦੀ ਕਈ ਦੇਸ਼ਾਂ ਨੇ ਕੀਤੀ ਸ਼ਲਾਘਾ, ਮੋਦੀ ਨੂੰ ਦਿੱਤੀਆਂ ਵਧਾਈਆਂ
NEXT STORY