ਮਾਊਂਟ ਕਾਰਬਨ : ਵਿਦੇਸ਼ ਦੀ ਧਰਤੀ ਤੋਂ ਇਸ ਸਮੇਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਜ਼ਾ ਮਾਮਲਾ ਅਮਰੀਕਾ ਦੇ ਪੱਛਮੀ ਵਰਜੀਨੀਆ ਦਾ ਹੈ, ਜਿਥੇ ਸੋਮਵਾਰ ਨੂੰ ਤਾੜ-ਤਾੜ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਸ਼ੱਕੀ ਬੰਦੂਕਧਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਮਾਊਂਟ ਕਾਰਬਨ ਵਿੱਚ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਪੁਲਸ ਨੇ ਲੋਕਾਂ ਨੂੰ ਬਾਹਰ ਨਾ ਜਾਣ ਦੇ ਆਦੇਸ਼ ਜਾਰੀ ਕੀਤੇ ਸਨ।
ਪੜ੍ਹੋ ਇਹ ਵੀ - ਤੇਜ਼ੀ ਨਾਲ ਫੈਲ ਰਹੀ ਇਹ ਘਾਤਕ ਬੀਮਾਰੀ: ਕੁੜੀ ਦੀ ਮੌਤ ਮਗਰੋਂ ਸਿਹਤ ਵਿਭਾਗ ਨੂੰ ਪਈਆਂ ਭਾਜੜਾਂ
ਫੇਏਟ ਕਾਉਂਟੀ ਦੇ ਸ਼ੈਰਿਫ ਜੈਸ ਮੈਕਮੁਲਨ ਨੇ ਇਸ ਘਟਨਾ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਗੋਲੀਬਾਰੀ ਦੀ ਇਹ ਘਟਨਾ ਮਾਊਂਟ ਕਾਰਬਨ ਵਿੱਚ ਵਾਪਰੀ ਹੈ। ਪੁਲਸ ਨੂੰ ਸ਼ੱਕੀ ਬੰਦੂਕਧਾਰੀ ਉਸਦੇ ਘਰ ਵਿੱਚ ਮ੍ਰਿਤਕ ਮਿਲਿਆ ਹੈ, ਜਿਸਦੀ ਮੌਤ ਸ਼ਾਇਦ ਖੁਦ ਨੂੰ ਹੀ ਗੋਲੀ ਮਾਰਨ ਨਾਲ ਹੋਈ ਹੈ। ਇੱਕ ਹੋਰ ਵਿਅਕਤੀ ਨੇੜੇ ਹੀ ਇੱਕ ਖੁੱਲ੍ਹੇ ਗੈਰਾਜ ਵਿੱਚ ਮ੍ਰਿਤਕ ਪਾਇਆ ਗਿਆ। ਮੈਕਮੁਲਨ ਨੇ ਮੀਡੀਆ ਸੰਗਠਨਾਂ ਨੂੰ ਦੱਸਿਆ ਕਿ ਗੋਲੀ ਲੱਗਣ ਕਾਰਨ ਤਿੰਨ ਹੋਰ ਲੋਕ ਗੰਭੀਰ ਜ਼ਖ਼ਮੀ ਹੋਏ ਹਨ, ਜਿਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ। ਘਟਨਾ ਤੋਂ ਬਾਅਦ ਸ਼ੁਰੂ ਵਿੱਚ ਸਥਾਨਕ ਨਿਵਾਸੀਆਂ ਨੂੰ ਘਰ ਦੇ ਅੰਦਰ ਰਹਿਣ ਲਈ ਇੱਕ ਸਲਾਹ ਜਾਰੀ ਕੀਤੀ ਗਈ ਸੀ ਪਰ ਬਾਅਦ ਵਿੱਚ ਇਸਨੂੰ ਵਾਪਸ ਲੈ ਲਿਆ ਗਿਆ। ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਹੋਰ ਜਾਣਕਾਰੀ ਉਪਲਬਧ ਨਹੀਂ ਹੈ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬੀ ਕਲਚਰਲ ਐਸੋਸੀਏਸ਼ਨ ਨੇ ਕਰਵਾਇਆ ਕੰਵਰ ਗਰੇਵਾਲ ਦਾ ਸ਼ਾਨਦਾਰ ਸ਼ੋਅ, ਗਾਇਕ ਨੇ ਗੀਤਾਂ ਰਾਹੀਂ ਕੀਲੇ ਸਰੋਤੇ
NEXT STORY