ਵਾਸ਼ਿੰਗਟਨ (ਏ. ਐੱਨ. ਆਈ.)– ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਸੰਯੁਕਤ ਰਾਸ਼ਟਰ (ਯੂ. ਐੱਨ.) ਤੇ ਅਮਰੀਕਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਸੰਯੁਕਤ ਰਾਸ਼ਟਰ ਨੇ ਸੀ. ਏ. ਏ. ਨੂੰ ਪੱਖਪਾਤੀ ਦੱਸਿਆ, ਜਦਕਿ ਅਮਰੀਕਾ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ’ਤੇ ਪੂਰੀ ਨਜ਼ਰ ਰੱਖ ਰਿਹਾ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅਸੀਂ 11 ਮਾਰਚ ਨੂੰ ਜਾਰੀ ਕੀਤੇ ਗਏ ਸੀ. ਏ. ਏ. ਦੇ ਨੋਟੀਫਿਕੇਸ਼ਨ ਬਾਰੇ ਚਿੰਤਿਤ ਹਾਂ। ਅਸੀਂ ਪੂਰੇ ਮਾਮਲੇ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰ ਰਹੇ ਹਾਂ ਕਿ ਉਥੇ ਇਸ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਗੀਤਾ ਜ਼ੈਲਦਾਰ ਨੇ ਉਡਾਇਆ ਸੁਰਿੰਦਰ ਛਿੰਦਾ ਦਾ ਮਜ਼ਾਕ, ਪੁੱਤ ਨੇ ਗੁੱਸੇ ’ਚ ਆਖ ਦਿੱਤੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਦਾ ਸਤਿਕਾਰ ਤੇ ਸਾਰੇ ਭਾਈਚਾਰਿਆਂ ਲਈ ਕਾਨੂੰਨ ਤਹਿਤ ਇਕੋ ਜਿਹਾ ਸਲੂਕ ਕਰਨਾ ਬੁਨਿਆਦੀ ਲੋਕਤੰਤਰੀ ਸਿਧਾਂਤ ਹੈ।
ਇੰਨਾ ਹੀ ਨਹੀਂ, ਭਾਰਤ ’ਚ ਲਾਗੂ ਸੀ. ਏ. ਏ. ਕਾਨੂੰਨ ’ਤੇ ਮਨੁੱਖੀ ਅਧਿਕਾਰ ਵਰਕਰ ਤੇ ਉਨ੍ਹਾਂ ਨਾਲ ਜੁੜੇ ਸੰਗਠਨ ਵੀ ਨਿਸ਼ਾਨਾ ਵਿੰਨ੍ਹ ਰਹੇ ਹਨ। ‘ਹਿਊਮਨ ਰਾਈਟਸ ਵਾਚ’ ਤੇ ਐੱਮਨੈਸਟੀ ਇੰਟਰਨੈਸ਼ਨਲ ਨੇ ਸੀ. ਏ. ਏ. ਨੂੰ ਮੁਸਲਮਾਨਾਂ ਨਾਲ ਵਿਤਕਰੇ ਵਜੋਂ ਦਿਖਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਯੂਕਰੇਨ ਨੂੰ 300 ਮਿਲੀਅਨ ਡਾਲਰ ਦੇ ਨਵੇਂ ਹਥਿਆਰਾਂ ਦਾ ਪੈਕੇਜ ਭੇਜੇਗਾ ਅਮਰੀਕਾ
NEXT STORY