ਵਾਸ਼ਿੰਗਟਨ (ਰਾਜ ਗੋਗਨਾ)- ਮਹਾਸ਼ਕਤੀ ਦੇਸ਼ ਅਮਰੀਕਾ ਨੇ ਭਾਰਤ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (CAA) 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸੀ.ਏ.ਏ ਨੂੰ ਲਾਗੂ ਕਰਨ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਵੀਰਵਾਰ ਨੂੰ ਇਸ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ “ਅਸੀਂ 11 ਮਾਰਚ ਦੀ CAA ਨੋਟੀਫਿਕੇਸ਼ਨ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਸੀਂ ਇਸ ਕਾਨੂੰਨ ਦੇ ਲਾਗੂ ਹੋਣ 'ਤੇ ਨਜ਼ਰ ਰੱਖ ਰਹੇ ਹਾਂ।
ਪੜ੍ਹੋ ਇਹ ਅਹਿਮ ਖ਼ਬਰ-2023 'ਚ ਭਾਰਤੀਆਂ ਨੂੰ ਵੱਡੀ ਗਿਣਤੀ 'ਚ ਮਿਲੀ ਕੈਨੇਡਾ ਦੀ PR, ਦੇਖੋ ਹੈਰਾਨ ਕਰ ਦੇਣ ਵਾਲੇ ਅੰਕੜੇ
ਮਿਲਰ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਦਾ ਸਨਮਾਨ ਕਰਨਾ ਅਤੇ ਸਾਰੇ ਭਾਈਚਾਰਿਆਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਨਾ ਲੋਕਤੰਤਰ ਦੇ ਮੂਲ ਸਿਧਾਂਤ ਹੁੰਦੇ ਹਨ। ਪਰ ਇਹ ਧਿਆਨ ਦੇਣ ਯੋਗ ਹੈ ਕਿ ਹਿੰਦੂ ਅਮਰੀਕੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਸੀ.ਏ.ਏ ਦਾ ਸਵਾਗਤ ਕਰਦੇ ਹਨ। 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਪਰਵਾਸ ਕਰਨ ਵਾਲੇ ਗੈਰ-ਮੁਸਲਮਾਨਾਂ ਨੂੰ ਸੀ.ਏ.ਏ ਦੇ ਤਹਿਤ ਭਾਰਤੀ ਨਾਗਰਿਕਤਾ ਦਿੱਤੀ ਜਾ ਰਹੀ ਹੈ। ਨਾਗਰਿਕਤਾ ਉਨ੍ਹਾਂ ਪ੍ਰਵਾਸੀਆਂ ਨੂੰ ਜਾਰੀ ਕੀਤੀ ਜਾਂਦੀ ਹੈ ਜੋ ਸਿਰਫ਼ ਆਨਲਾਈਨ ਅਪਲਾਈ ਕਰਦੇ ਹਨ। ਭਾਰਤ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਸ ਕਾਨੂੰਨ ਤਹਿਤ ਦੇਸ਼ ਦਾ ਇੱਕ ਵੀ ਮੁਸਲਮਾਨ ਆਪਣੀ ਨਾਗਰਿਕਤਾ ਨਹੀਂ ਗੁਆਏਗਾ। ਇਹ ਸਪੱਸ਼ਟ ਹੈ ਕਿ ਦੇਸ਼ ਵਿੱਚ ਸਾਰੇ ਧਰਮ ਬਰਾਬਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ਨੇ ਕਿਹਾ-ਮਿਜ਼ਾਈਲ ਪ੍ਰੀਖਣ ’ਤੇ ਤੈਅ ਸਮਾਂ ਹੱਦ ਦੀ ਪਾਲਣਾ ਕਰੇ ਭਾਰਤ
NEXT STORY