ਗੁਰਿੰਦਰਜੀਤ ਨੀਟਾ ਮਾਛੀਕੇ (ਕੈਲੀਫੋਰਨੀਆ): ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੈਲੀਫੋਰਨੀਆ ਦੇ ਸੈਂਟਰਲ ਵੈਲੀ ਦੇ ਸ਼ਹਿਰ ਟਰੇਸੀ ਤੋਂ ਸਰੀਰ ਸੁੰਨ ਕਰਨ ਵਾਲੀ ਖ਼ਬਰ ਨੇ ਪੰਜਾਬੀ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ 9:45 ਵਜੇ ਟਰੇਸੀ ਦੇ ਮਕਾਰਥਰ ਬੁਲੇਵਾਰਡ ਅਤੇ ਗਰੈਂਟ ਲਈਨ ਰੋਡ 'ਤੇ ਤੇਜ਼ ਰਫ਼ਤਾਰ ਟੈਸਲਾ ਕਾਰ ਫਾਇਰ ਹਾਈਡਰਿੰਟ ਨਾਲ ਟਕਰਾ ਗਈ ਜੋ ਬਾਅਦ ਵਿੱਚ ਦਰਖ਼ਤ ਨਾਲ ਜਾ ਵੱਜੀ ‘ਤੇ ਕਾਰ ਨੂੰ ਅੱਗ ਲੱਗ ਗਈ। ਮਿੰਟਾ ਸਕਿੰਟਾਂ ਵਿੱਚ ਕਾਰ ਅੱਗ ਦੀਆਂ ਲਪਟਾਂ ਵਿੱਚ ਆ ਗਈ ਅਤੇ ਕਾਰ ਵਿੱਚ ਸਵਾਰ ਦੋ ਭਾਰਤੀ ਨੌਜਵਾਨ ਅਰਵਿੰਦ ਰਾਮ (37) (ਮਹਾਰਾਸ਼ਟਰ) ਅਤੇ ਅਮਰੀਕ ਸਿੰਘ ਵਾਂਦਰ (34) ਪਿੰਡ ਵਾਂਦਰ (ਕੋਟਕਪੂਰਾ) ਪੰਜਾਬ ਮੱਚਦੀ ਕਾਰ ਵਿੱਚ ਜਿਉਂਦੇ ਝੁਲਸਕੇ ਮੌਤ ਦੇ ਮੂੰਹ ਜਾ ਪਏ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਦੋ ਬੱਸਾਂ ਦੀ ਜ਼ਬਰਦਸਤ ਟੱਕਰ, 80 ਲੋਕ ਜ਼ਖਮੀ ਤੇ 18 ਦੀ ਹਾਲਤ ਗੰਭੀਰ
ਇਹਨਾਂ ਦੀ ਕਾਰ ਦੇ ਪਿੱਛੇ ਇਹਨਾਂ ਦੇ ਹੋਰ ਦੋਸਤ ਦੂਸਰੀ ਕਾਰ ਵਿੱਚ ਆ ਰਹੇ ਸਨ, ਜਿੰਨਾਂ ਨੇ ਆਪਣੇ ਦੋਸਤਾਂ ਨੂੰ ਬਚਾਉਣ ਲਈ ਬਹੁਤ ਵਾਹ ਲਾਈ, ਪਰ ਕਾਰ ਲਾਕ ਹੋ ਗਈ ਅਤੇ ਅੱਗ ਦੀਆਂ ਲਪਟਾਂ ਕਾਰਨ ਉਹ ਵੀ ਕੁਝ ਨਹੀ ਕਰ ਸਕੇ ‘ਤੇ ਦੇਖਦੇ ਹੀ ਦੇਖਦੇ ਸਭ ਕੁਝ ਖ਼ਤਮ ਹੋ ਗਿਆ। ਗੱਡੀ ਅਰਵਿੰਦ ਰਾਮ ਚਲਾ ਰਿਹਾ ਸੀ। ਮਰਨ ਵਾਲੇ ਨੌਜਵਾਨ ਕਿੱਤੇ ਦੇ ਤੌਰ 'ਤੇ ਇੰਜਨੀਅਰ ਸਨ। ਇਹ ਦੋਵੇਂ ਨੌਜਵਾਨ ਬੜੇ ਅਗਾਂਹ ਵਧੂ ਸਨ ‘ਤੇ ਅਮਰੀਕ ਸਿੰਘ ਵਾਂਦਰ ਸਿਟੀ ਦੀ ਰਾਜਨੀਤੀ ਵਿੱਚ ਵੀ ਸਰਗਰਮ ਰਹਿੰਦਾ ਸੀ। ਇਹਨਾਂ ਨੌਜਵਾਨਾਂ ਦੀ ਬੇਵਕਤੀ ਮੌਤ ਕਾਰਨ ਟਰੇਸੀ ਏਰੀਏ ਦਾ ਪੰਜਾਬੀ ਭਾਈਚਾਰਾ ਗਹਿਰੇ ਸਦਮੇ ਵਿੱਚ ਹੈ। ਪੁਲਸ ਘਟਨਾ ਦੇ ਕਾਰਨਾਂ ਦੀ ਤਫ਼ਤੀਸ਼ ਕਰ ਰਹੀ ਹੈ ਕਿ ਕਿਤੇ ਸ਼ਰਾਬ ਤਾਂ ਵਿੱਚ ਇੰਨਵੌਲਵ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੂਸ-ਯੂਕ੍ਰੇਨ ਜੰਗ ਦੇ 500 ਦਿਨ ਪੂਰੇ, ਰਾਸ਼ਟਰਪਤੀ ਜੇਲੇਂਸਕੀ ਨੇ ਆਪਣੇ ਫੌਜੀਆਂ ਦੀ ਪਿੱਠ ਥਾਪੜੀ
NEXT STORY