ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਈਰਾਨ 'ਤੇ ਪਾਬੰਦੀਆਂ ਲਗਾਉਣ ਲਈ ਤਿਆਰ ਹੈ, ਜਿਸ ਨੇ ਇਜ਼ਰਾਈਲ 'ਤੇ ਅਚਾਨਕ ਹਮਲਾ ਕੀਤਾ ਹੈ। ਅਮਰੀਕਾ ਨੇ ਬੀਤੇ ਦਿਨ ਮੰਗਲਵਾਰ ਨੂੰ ਕਿਹਾ ਕਿ ਉਹ ਜਲਦੀ ਹੀ ਈਰਾਨ ਦੇ ਮਿਜ਼ਾਈਲ ਅਤੇ ਡਰੋਨ ਪ੍ਰੋਗਰਾਮਾਂ 'ਤੇ ਨਵੀਆਂ ਪਾਬੰਦੀਆਂ ਲਾਵੇਗਾ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਇਹ ਘੋਸ਼ਣਾ ਕੀਤੀ ਕਿ ਈਰਾਨ ਦੇ ਨਾਲ-ਨਾਲ ਉਸਦੇ ਸਹਿਯੋਗੀ ਅਤੇ ਭਾਈਵਾਲ ਸਮੂਹ ਵੀ ਇਨ੍ਹਾਂ ਪਾਬੰਦੀਆਂ ਦੇ ਘੇਰੇ ਵਿੱਚ ਆ ਸਕਦੇ ਹਨ।
ਇਹ ਵੀ ਪੜ੍ਹੋ: ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ
ਤਾਜ਼ਾ ਘੋਸ਼ਣਾ ਅਮਰੀਕਾ ਦੇ ਖਜ਼ਾਨਾ ਸਕੱਤਰ ਜੇਨੇਟ ਏਲੇਨ ਦੇ ਕਹਿਣ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਸੀ ਈਰਾਨ ਖਿਲਾਫ ਸਜ਼ਾ ਵਾਲੇ ਉਪਾਅ ਤਿਆਰ ਕੀਤੇ ਜਾ ਰਹੇ ਹਨ। ਦੂਜੇ ਪਾਸੇ ਯੂਰਪੀ ਸੰਘ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸੇਪ ਬੋਰੇਲ ਨੇ ਵੀ ਕਿਹਾ ਕਿ ਉਹ ਈਰਾਨ 'ਤੇ ਪਾਬੰਦੀਆਂ ਲਗਾਉਣ ਲਈ ਕੰਮ ਕਰ ਰਹੇ ਹਨ। ਸੁਲੀਵਾਨ ਨੇ ਇਕ ਬਿਆਨ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਈਰਾਨ, ਉਸ ਦੇ ਮਿਜ਼ਾਈਲ ਅਤੇ ਡਰੋਨ ਪ੍ਰੋਗਰਾਮਾਂ ਦੇ ਨਾਲ-ਨਾਲ ਦੇਸ਼ ਦੇ ਰੈਵੋਲਿਊਸ਼ਨਰੀ ਗਾਰਡਜ਼ ਅਤੇ ਈਰਾਨ ਦੇ ਰੱਖਿਆ ਮੰਤਰਾਲਾ 'ਤੇ ਨਵੀਆਂ ਪਾਬੰਦੀਆਂ ਲਗਾਈਆਂ ਜਾਣਗੀਆਂ। ਸਾਨੂੰ ਉਮੀਦ ਹੈ ਕਿ ਸਾਡੇ ਸਹਿਯੋਗੀ ਅਤੇ ਭਾਈਵਾਲ ਵੀ ਈਰਾਨ 'ਤੇ ਪਾਬੰਦੀਆਂ ਲਗਾਉਣਗੇ। ਪਤਾ ਲੱਗਾ ਹੈ ਕਿ ਅਮਰੀਕੀ ਅਧਿਕਾਰੀ ਈਰਾਨ 'ਤੇ ਆਰਥਿਕ ਪਾਬੰਦੀਆਂ ਲਗਾਉਣ 'ਤੇ ਵੀ ਵਿਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ: PM ਮੋਦੀ ਤੇ ਰਾਜਨਾਥ ਸਿੰਘ ਦੇ ਅੱਤਵਾਦੀਆਂ ਨੂੰ ਮਾਰਨ ਵਾਲੇ ਬਿਆਨ 'ਤੇ ਜਾਣੋ ਕੀ ਬੋਲਿਆ ਅਮਰੀਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ
NEXT STORY