ਵਾਸ਼ਿੰਗਟਨ (ਏਜੰਸੀ)- ਮਸ਼ਹੂਰ ਅਫਰੀਕੀ-ਅਮਰੀਕਨ ਅਭਿਨੇਤਰੀ ਅਤੇ ਗਾਇਕਾ ਮੈਰੀ ਮਿਲਬੇਨ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਰੋਨਾਲਡ ਰੀਗਨ ਬਿਲਡਿੰਗ ਵਿੱਚ ਭਾਰਤ ਦਾ ਰਾਸ਼ਟਰੀ ਗੀਤ ਗਾ ਕੇ ਸਾਰਿਆਂ ਨੂੰ ਰੋਮਾਂਚਿਤ ਕਰ ਦਿੱਤਾ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। 'ਜਨ ਗਣ ਮਨ' ਗਾਉਣ ਮਗਰੋਂ ਮੈਰੀ ਨੇ ਪੀ.ਐੱਮ. ਮੋਦੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਇਹ ਖਾਸ ਪਲ ਇੰਟਰਨੈੱਟ 'ਤੇ ਵਾਇਰਲ ਹੋ ਗਿਆ ਹੈ। ਮੈਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਾਨ ਪੀ.ਐੱਮ. ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, "ਮੈਂ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਪ੍ਰਧਾਨ ਮੰਤਰੀ ਸ਼ਾਨਦਾਰ ਅਤੇ ਦਿਆਲੂ ਵਿਅਕਤੀ ਹਨ। ਇਸ ਹਫ਼ਤੇ ਉਨ੍ਹਾਂ ਦੇ ਰਾਜ ਦੌਰੇ ਦਾ ਹਿੱਸਾ ਬਣਨਾ ਮੇਰੇ ਲਈ ਸਨਮਾਨ ਦੀ ਗੱਲ ਸੀ। ਮੈਨੂੰ ਰੋਨਾਲਡ ਰੀਗਨ ਸੈਂਟਰ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਭਾਰਤੀ ਪ੍ਰਵਾਸੀਆਂ ਨੂੰ ਰਾਸ਼ਟਰੀ ਗੀਤ ਗਾਉਂਦੇ ਸੁਣਨਾ ਚੰਗਾ ਲੱਗਿਆ। ਤੁਸੀਂ ਉਨ੍ਹਾਂ ਦੀਆਂ ਸਾਰੀਆਂ ਆਵਾਜ਼ਾਂ ਵਿੱਚ ਜਨੂੰਨ ਸੁਣ ਸਕਦੇ ਹੋ। ਅੱਜ ਰਾਤ ਇੱਥੇ ਆਉਣਾ ਸੱਚਾ ਸਨਮਾਨ ਹੈ।" ਹਾਲ ਹੀ ਵਿੱਚ, ਮੈਰੀ ਨੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀ.ਐੱਮ. ਮੋਦੀ ਨਾਲ ਯੋਗਾ ਕੀਤਾ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ
ਦੱਸ ਦੇਈਏ ਕਿ ਆਪਣੀ ਅਮਰੀਕਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਚੋਟੀ ਦੇ ਭਾਰਤੀ ਅਤੇ ਅਮਰੀਕੀ ਸੀਈਓਜ਼ ਨਾਲ ਮੁਲਾਕਾਤ ਕੀਤੀ। ਵ੍ਹਾਈਟ ਹਾਊਸ ਪਹੁੰਚਣ 'ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਨਾਲ-ਨਾਲ ਫਸਟ ਲੇਡੀ ਜਿਲ ਬਾਈਡੇਨ ਨੇ ਵ੍ਹਾਈਟ ਹਾਊਸ ਵਿਖੇ ਸਟੇਟ ਡਿਨਰ ਨਾਲ ਕੀਤੀ ਸੀ। ਨਾਲ ਹੀ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੱਲੋਂ ਸਟੇਟ ਲੰਚ ਦੀ ਮੇਜ਼ਬਾਨੀ ਵੀ ਕੀਤੀ ਗਈ। ਉਹ ਹੁਣ ਉਥੋਂ ਮਿਸਰ ਦੀ ਆਪਣੀ ਪਹਿਲੀ ਸਰਕਾਰੀ ਯਾਤਰਾ ਲਈ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ: ਲਿਟਲ ਇੰਡੀਆ ਪੁੱਜੇ ਆਸਟ੍ਰੇਲੀਅਨ PM ਅਲਬਾਨੀਜ਼ ਨੇ ਚਖਿਆ ਭਾਰਤੀ ਸਟ੍ਰੀਟ ਫੂਡ ਜਾ ਸਵਾਦ, ਖਾਧੀ ਚਾਟ ਤੇ ਜਲੇਬੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ਦੀ ਬੈਂਗਲੁਰੂ, ਅਹਿਮਦਾਬਾਦ ਅਤੇ ਭਾਰਤ ਦੀ ਸਿਆਟਲ 'ਚ ਵਣਜ ਦੂਤਘਰ ਖੋਲ੍ਹਣ ਦੀ ਯੋਜਨਾ
NEXT STORY