ਮਿਲਾਨ/ਇਟਲੀ (ਸਾਬੀ ਚੀਨੀਆ) ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸ਼ੀਆ ਵਿਖੇ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤਿੰਨ ਰੋਜ਼ਾ ਸਮਾਗਮ 2,3 ਅਤੇ 4 ਦਸੰਬਰ ਨੂੰ ਕਰਵਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ 2 ਦਸੰਬਰ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਪੁਰਾਤਨ ਮਰਿਯਾਦਾ ਅਨੁਸਾਰ 25 ਸਿੰਘਾਂ ਦੁਆਰਾ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨ੍ਹਾਂ ਦੇ ਭੋਗ 4 ਦਸੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਸੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਜ਼ਿਆਦਾਤਰ ਵਿਦਿਆਰਥੀ ਸਟੱਡੀ ਪਰਮਿਟ ਦੇਣ ਵਾਲੇ ਸੂਬਿਆਂ 'ਚ ਰਹਿਣ ਨੂੰ ਦੇ ਰਹੇ ਤਰਜੀਹ
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਪ੍ਰਾਣੀ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਅਮ੍ਰਿੰਤ ਸੰਚਾਰ ਮੌਕੇ ਖੰਡੇ ਬਾਟੇ ਦੀ ਪਹੁਲ ਛਕ ਗੁਰੂ ਦੇ ਸਿੰਘ ਸਜਣ। ਜਿੰਨ੍ਹਾਂ ਵੀ ਪ੍ਰਾਣੀਆਂ ਨੇ ਅੰਮ੍ਰਿਤ ਪਾਣ ਕਰਕੇ ਗੁਰੂ ਵਾਲੇ ਬਣਨਾ ਹੋਵੇ, ਉਹ ਕੇਸੀ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ। ਤਿੰਨ ਰੋਜ਼ਾ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਪ੍ਰਬੰਧਕ ਸੁਰਿੰਦਰਜੀਤ ਸਿੰਘ ਪੰਡੌਰੀ, ਬਲਕਾਰ ਸਿੰਘ ਉੱਪ ਪ੍ਰਧਾਨ, ਜਨਰਲ ਸਕੱਤਰ ਸ਼ਰਨਜੀਤ ਸਿੰਘ ਠਾਕਰੀ, ਸਵਰਨ ਸਿੰਘ ਲਾਲੋਵਾਲ, ਨਿਸ਼ਾਨ ਸਿੰਘ ਭਦਾਸ, ਭੁਪਿੰਦਰ ਸਿੰਘ ਬਿੱਟੂ, ਭਗਵਾਨ ਸਿੰਘ ਬਰੇਸ਼ੀਆ, ਲੱਖਵਿੰਦਰ ਸਿੰਘ ਘੋੜੇਚੱਕ,ਅਮਰੀਕ ਸਿੰਘ ਚੋਹਾਨ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ,ਬਲਵੀਰ ਸਿੰਘ,ਜਸਵਿੰਦਰ ਸਿੰਘ ਅਤੇ ਸਮੂਹ ਨੌਜਵਾਨ ਸਿੰਘ ਸਭਾ ਫਲੇਰੋ ਦੇ ਮੈਂਬਰ ਆਦਿ ਹਾਜਰ ਸਨ।
ਮਗਰਮੱਛ ਨੇ ਨਿਗਲਿਆ 8 ਸਾਲ ਦਾ ਮਾਸੂਮ, ਇਕ ਮਹੀਨੇ ਬਾਅਦ ਢਿੱਡ ਚੋਂ ਮਿਲੇ ਅਵਸ਼ੇਸ਼
NEXT STORY