ਮਿਲਾਨ/ਇਟਲੀ (ਸਾਬੀ ਚੀਨੀਆ)- ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ, ਪ੍ਰਸਾਰ ਤੇ ਪ੍ਰਚਾਰ ਲਈ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ, ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਨਾਲ ਖਾਲਸਾ ਪੰਥ ਦੀਆ ਜੜ੍ਹਾਂ ਨੂੰ ਹੋਰ ਮਜਬੂਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਂਰਤੋ ਵਿਖੇ ਵੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਵਿਦਿਆਰਥੀਆਂ ਦੇ ਵੀਜ਼ਾ ਰੱਦ ਕਰਨ 'ਤੇ ਰੋਕ, ਭਾਰਤੀ ਨਾਗਰਿਕਾਂ ਨੂੰ ਰਾਹਤ
ਜਾਣਕਾਰੀ ਸਾਂਝੀ ਕਰਦਿਆਂ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਮੌਕੇ 25 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤਪਾਣ ਕੀਤਾ। ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਇਟਲੀ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ। ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 26 ਅਪ੍ਰੈਲ ਨੂੰ ਨਗਰ ਕੀਰਤਨ ਸ਼ਹਿਰ ਕਸਤਲਗੌਂਬੇਰਤੋ ਵਿਖੇ ਹੋਣਗੇ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ ਵਲੋਂ ਪਾਕਿਸਤਾਨ 'ਤੇ ਲਗਾਈਆਂ ਸਖ਼ਤ ਪਾਬੰਦੀਆਂ ਕਾਰਨ ਇਨਾਂ ਚੀਜ਼ਾਂ ਦੇ ਵਪਾਰ ਹੋਣਗੇ ਪ੍ਰਭਾਵਿਤ
NEXT STORY