ਰੋਮ (ਕੈਂਥ) ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਵਿਖੇ 18 ਮਾਰਚ, 2023 ਦਿਨ ਸ਼ਨੀਵਾਰ ਨੂੰ ਅੰਮ੍ਰਿਤ ਸੰਚਾਰ ਕੀਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਚਾਹਵਾਨ ਪ੍ਰਾਣੀ ਉਪਰੋਕਤ ਦਿਨ ਗੁਰੂ-ਘਰ ਪਹੁੰਚ ਕੇ ਅੰਮ੍ਰਿਤ ਦੀ ਦਾਤ ਲੈ ਕੇ ਗੁਰੂ ਦੇ ਲੜ ਲੱਗਣ ਦਾ ਸੁਭਾਗ ਪ੍ਰਾਪਤ ਕਰ ਸਕਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਕਲੀਨਿਕ ਵੱਲੋਂ 'ਦਸਤਾਰ' ਨਾਲ ਕੀਤੇ ਖਿਲਵਾੜ ਕਾਰਨ ਸਿੱਖਾਂ 'ਚ ਰੋਸ, ਲਿਆ ਤੁਰੰਤ ਐਕਸ਼ਨ
ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੀ ਪ੍ਰਬੰਧਕ ਕਮੇਟੀ ਵੱਲੋਂ ਪੂਰੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ 16 ਅਪ੍ਰੈਲ ਦਿਨ ਐਤਵਾਰ ਨੂੰ ਪੁਨਤੀਨੀਆ (ਲਾਤੀਨਾ) ਵਿਖੇ ਕੀਤਾ ਜਾ ਰਿਹਾ ਹੈ। ਸਮੂਹ ਸਿੱਖ ਸੰਗਤ ਨੂੰ ਬੇਨਤੀ ਹੈ ਕਿ 16 ਅਪ੍ਰੈਲ ਨੂੰ ਇਸ ਨਗਰ ਕੀਰਤਨ ਵਿੱਚ ਹਾਜ਼ਰੀ ਲਵਾ ਕੇ ਇਸ ਇਤਿਹਾਸਕ ਪਲ ਦਾ ਹਿੱਸਾ ਬਣੋ ਤੇ ਵਾਹਿਗੁਰੂ ਸੱਚੇ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਨਗਰ ਕੀਰਤਨ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਤੇ ਕੀਰਤਨੀ ਜੱਥੇ ਖ਼ਾਲਸੇ ਦੇ ਜਨਮ ਦਾ ਲਾਸਾਨੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ 'ਚ ਔਰਤ ਵੱਲੋਂ ਆਪਣੇ ਬੱਚਿਆਂ 'ਤੇ ਚਾਕੂ ਨਾਲ ਹਮਲਾ, ਤਿੰਨ ਦੀ ਮੌਤ
NEXT STORY