ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਜ਼ਿਲ੍ਹਾ ਰਿਜੋਇਮੀਲੀਆ ਵਿਖੇ ਸਥਿਤ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਇਲਾਕਾ ਨਿਵਾਸੀ ਨਡਾਲੋਂ ਦੀਆ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਨੋਵੇਲਾਰਾ ਦੀ ਸਮੂਹ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲ੍ਹਾ ਨਾਲ ਮਨਾਇਆ ਗਿਆ। ਇਸ ਤਿੰਨ ਰੋਜਾ ਸਮਾਗਮ ਦੀ ਸੇਵਾ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਵੱਲੋਂ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜਰੀ ਲਗਵਾਈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 23 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ 'ਚ ਅਜਿਹਾ ਪੰਜਵਾਂ ਮਾਮਲਾ
ਸ੍ਰੀ ਆਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਸਜਾਏ ਗਏ, ਜਿੰਨਾਂ ਵਿਚ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਦੀ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੇ ਕੀਰਤਨ ਦੀ ਹਾਜਰੀ ਲਗਾਈ। ਉਪਰੰਤ ਗਿਆਨੀ ਤਲਵਿੰਦਰ ਸਿੰਘ ਨਵਾਂਸ਼ਹਿਰ ਵਾਲਿਆ ਨੇ ਕਥਾਵਿਚਾਰਾਂ ਨਾਲ ਗੁਰਬਾਣੀ ਦੀ ਸਾਂਝ ਪਾਉਂਦਿਆਂ ਸਮਾਗਮ ਨੂੰ ਸਫਲ ਬਣਾਇਆ ਗਿਆ। ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਸੰਤ ਬਾਬਾ ਨਿਧਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਈ ਸੰਗਤ ਦਾ ਧੰਨਵਾਦ ਕਰਦਿਆਂ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੋਸਾਇਟੀ ਦੁਆਰਾ ਆਸਾ ਸਿੰਘ ਪਧਿਆਣਾ ਨੂੰ ਸਿਰੋਪਾੳ ਭੇਂਟ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਭੱਟੀ,ਸੁਰਿੰਦਰ ਸਿੰਘ ਖਾਲਸਾ,ਗੁਰਦਿਆਲ ਸਿੰਘ ਪੰਜੋੜਾ,ਗੁਰਮੋਹਨ ਸਿੰਘ ਡਰੋਲੀ, ਜਸਵੀਰ ਸਿੰਘ ਭੱਟੀ,ਗੁਰਪਾਲ ਸਿੰਘ, ਹਰਮੀਤ ਸਿੰਘ ਨਰੂੜ, ਪਰਮਜੀਤ ਸਿੰਘ ਪੰਮਾ, ਗੁਰਦੇਵ ਸਿੰਘ, ਜਗਵੀਰ ਸਿੰਘ ਜਲਵੇੜਾ,ਜੀਤ ਰਾਣਾ, ਜੱਸੀ ਜਸਵਾਲ, ਅੱਛਰਜੀਤ ਸਿੰਘ ਪਾਸ਼ਟਾ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਲੀਫੋਰਨੀਆ 'ਚ ਕੁਦਰਤ ਦਾ ਕਹਿਰ; ਮੋਹਲੇਧਾਰ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, ਜਨਜੀਵਨ ਪ੍ਰਭਾਵਿਤ
NEXT STORY