ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਵੰਡ ਵੇਲੇ ਹੋਏ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਬ੍ਰਿਟੇਨ ਦੇ ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ 12 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇੱਕ ਵਿਸ਼ੇਸ਼ ਮੁਹਿੰਮ ਆਰੰਭਣ ਉਪਰੰਤ ਵੱਖ ਵੱਖ ਉਤਸ਼ਾਹੀ ਸੰਸਥਾਵਾਂ ਤੇ ਲੋਕਾਂ ਵੱਲੋਂ ਮਿਲੇ ਸਹਿਯੋਗ ਨਾਲ ਹੋਣ ਜਾ ਰਹੇ ਇਸ ਸ਼ਰਧਾਂਜਲੀ ਸਮਾਗਮ ਸੰਬੰਧੀ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬ੍ਰਿਟਿਸ਼ ਪਾਰਲੀਮੈਂਟ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਉਹਨਾਂ ਦੀ ਸ਼ਹਾਦਤ ਸਮੇਂ ਹੀ ਯਾਦ ਕੀਤਾ ਗਿਆ ਸੀ ਪਰ ਬਾਅਦ ਵਿੱਚ ਵਿਸਾਰ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਮਹਾਰਾਣੀ ਐਲਿਜ਼ਾਬੈਥ-II ਨੂੰ ਮਾਰਨ ਦੀ ਇੱਛਾ ਰੱਖਣ ਵਾਲੇ ਬ੍ਰਿਟਿਸ਼ 'ਸਿੱਖ' 'ਤੇ ਲੱਗਾ ਦੇਸ਼ਧ੍ਰੋਹ ਦਾ ਦੋਸ਼
ਇਸੇ ਤਰ੍ਹਾਂ ਦਾ ਪੱਖਪਾਤੀ ਰਵੱਈਆ ਹੀ 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਹੋਏ ਕਤਲੇਆਮ 'ਚ ਮਾਰੇ ਗਏ ਲੋਕਾਂ ਨੂੰ ਯਾਦ ਕਰਨ ਦੇ ਮਾਮਲੇ ਵਿੱਚ ਹੋਇਆ ਹੈ। ਬ੍ਰਿਟੇਨ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਇਸ ਤਰ੍ਹਾਂ ਦਾ ਸ਼ਰਧਾਂਜਲੀ ਸਮਾਗਮ ਲੋਕਾਂ ਵੱਲੋਂ ਖੁਦ ਉਲੀਕ ਕੇ ਬ੍ਰਿਟਿਸ਼ ਪਾਰਲੀਮੈਂਟ ਵਿੱਚ ਕਰਵਾਇਆ ਜਾ ਰਿਹਾ ਹੋਵੇ। ਉਹਨਾਂ ਕਿਹਾ ਕਿ ਇਸ ਦਿਨ ਪੰਜਾਬੀ ਬੋਲੀ ਲਹਿਰ ਵਿੱਚ ਮਾਣਮੱਤਾ ਯੋਗਦਾਨ ਪਾਉਣ ਵਾਲੇ ਉੱਦਮੀ ਲੋਕਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਪੇਲੋਸੀ ਦੀ ਤਾਈਵਾਨ ਯਾਤਰਾ ਨਾਲ ਭੜਕਿਆ ਡ੍ਰੈਗਨ, ਧਮਕਾਉਣ ਲਈ ਸਮੁੰਦਰ ਕਿਨਾਰੇ ਭੇਜੇ ਟੈਂਕ (ਵੀਡੀਓ)
NEXT STORY