ਪਾਕਿਸਤਾਨ/ਨਾਰੋਵਾਲ (ਵਿਨੋਦ)- ਇਕ ਭਾਰਤੀ ਬਾਂਦਰ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੀ ਸ਼ਕਰਗੜ੍ਹ ਤਹਿਸੀਲ ਦੇ ਪਿੰਡ ਖੰਨਾ ਵਿਚ ਪਹੁੰਚਿਆ, ਜਿੱਥੇ ਉਸ ਨੇ ਘਰਾਂ ਵਿਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਇਹ ਬਾਂਦਰ ਬੀਤੀ ਸਵੇਰੇ ਭਾਰਤ ਤੋਂ ਪਾਕਿਸਤਾਨ ’ਚ ਦਾਖ਼ਲ ਹੋਣ ਵਿਚ ਕਾਮਯਾਬ ਹੋ ਗਿਆ ਅਤੇ ਪਿੰਡ ਖੰਨਾ ’ਚ ਪਹੁੰਚਦਿਆਂ ਹੀ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਜਿਸ ’ਤੇ ਬੱਚਿਆਂ, ਔਰਤਾਂ ਅਤੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪਾਕਿਸਤਾਨ ’ਚ ਬਾਂਦਰ ਦੇ ਆਉਣ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਉੱਠੀ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ
ਨੌਜਵਾਨਾਂ ਨੇ ਪੱਥਰਾਂ ਅਤੇ ਲਾਠੀਆਂ ਨਾਲ ਬਾਂਦਰ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਪਰ ਕਰੀਬ 5 ਘੰਟੇ ਤੱਕ ਭਾਰਤੀ ਬਾਂਦਰ ਉਨ੍ਹਾਂ ਦੇ ਹੱਥ ਨਹੀਂ ਲੱਗਾ ਅਤੇ ਬਾਂਦਰ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਲੇ 4 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਲੋਕਾਂ ਨੇ ਇਸ ਸਬੰਧੀ ਕਈ ਵਾਰ ਜੰਗਲੀ ਜੀਵ ਵਿਭਾਗ ਨੂੰ ਫੋਨ ਕਰਕੇ ਜਾਣੂ ਕਰਵਾਇਆ ਗਿਆ ਪਰ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਾ। ਬਾਅਦ ’ਚ ਲੋਕਾਂ ਨੇ ਕਿਸੇ ਤਰ੍ਹਾਂ ਬਾਂਦਰ ਨੂੰ ਬੋਰੀ ’ਚ ਬੰਨ੍ਹ ਕੇ ਭਾਰਤੀ ਸਰਹੱਦ ’ਤੇ ਛੱਡ ਦਿੱਤਾ।
ਇਹ ਵੀ ਪੜ੍ਹੋ- ਪਰਿਵਾਰ ਨਾਲ ਵਾਪਰਿਆ ਭਾਣਾ, ਚਾਰਜਰ 'ਚ ਕਰੰਟ ਆਉਣ ਕਾਰਨ 12 ਸਾਲਾ ਪੁੱਤ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕੈਲੀਫੋਰਨੀਆ ਦੇ ਗੁਰਦੁਆਰੇ 'ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲਾ ਭਾਰਤੀ ਮੂਲ ਦਾ ਸਿੱਖ ਨੇਤਾ ਗ੍ਰਿਫ਼ਤਾਰ
NEXT STORY