ਬਰਲਿਨ-ਜਰਮਨੀ ਦੀ ਚਾਂਸਲਰ ਐਂਜੇਲਾ ਮਰਕੇਲ ਨੇ ਦੇਸ਼ ਦੇ ਲੋਕਾਂ ਨੂੰ ਜਲਦ ਤੋਂ ਜਲਦ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਅਗਲੇ ਹਫ਼ਤੇ ਅਹੁਦਾ ਛੱਡ ਰਹੀ ਚਾਂਸਲਰ ਮਰਕੇਲ ਦੀ ਸੰਭਾਵਤ ਦੇਸ਼ਵਾਸੀਆਂ ਨੂੰ ਇਹ ਆਖਿਰੀ ਅਪੀਲ ਹੈ। ਮਰਕੇਲ ਨੇ ਸ਼ਨੀਵਾਰ ਨੂੰ ਆਪਣੇ ਹਫ਼ਤਾਵਾਰੀ ਵੀਡੀਓ ਸੰਦੇਸ਼ 'ਚ ਜਰਮਨੀ ਦੇ ਲੋਕਾਂ ਨੂੰ ਇਹ ਅਪੀਲ ਕੀਤੀ। ਦਰਅਸਲ, ਜਰਮਨੀ 'ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਦੱਖਣੀ ਅਫਰੀਕਾ 'ਚ ਕੋਰੋਨਾ ਦੇ ਰਿਕਾਰਡ 5,352 ਨਵੇਂ ਮਾਮਲੇ ਆਏ ਸਾਹਮਣੇ
ਨਵੀਆਂ ਪਾਬੰਦੀਆਂ ਤਹਿਤ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ, ਰੈਸਟੋਰੈਂਟ ਅਤੇ ਖੇਡ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਆਯੋਜਨ ਸਥਾਨਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਮਰਕੇਲ ਨੇ ਆਪਣੇ ਵੀਡੀਓ ਸੰਦੇਸ਼ 'ਚ ਕਿਹਾ ਕਿ ਕੋਵਿਡ-19 ਕਾਰਨ ਜਾਨ ਗੁਆਉਣ ਵਾਲਾ ਹਰੇਕ ਵਿਅਕਤੀ ਆਪਣੇ ਪਿਛੇ ਦੋਸਤਾਂ ਅਤੇ ਪਰਿਵਾਰਾਂ ਨੂੰ ਬੇਸਹਾਰਾ ਛੱਡ ਜਾਂਦਾ ਹੈ ਇਸ ਨਾਲ ਪ੍ਰਭਾਵੀ ਅਤੇ ਸੁਰੱਖਿਅਤ ਟੀਕਾਕਰਨ ਦੀ ਮਦਦ ਨਾਲ ਟਾਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਖ਼ਾਤਿਆਂ ਤੋਂ ਰੋਕ ਨਾ ਹਟਾਈ ਗਈ ਤਾਂ ਉਸ ਦੀ ਆਰਥਿਕ ਸਥਿਤੀ ਹੋਰ ਖਰਾਬ ਹੋ ਸਕਦੀ ਹੈ : ਕੁਰੈਸ਼ੀ
ਇਸ ਮਹਾਮਾਰੀ ਨਾਲ ਨਜਿੱਠਣ ਦੀ ਚਾਬੀ ਸਾਡੇ ਹੱਥਾਂ 'ਚ ਹੀ ਹੈ। ਇਸ ਲਈ ਜਲਦ ਤੋਂ ਜਲਦ ਟੀਕਾਕਰਨ ਕਰਵਾਓ। ਜਰਮਨੀ ਦੇ ਰਾਸ਼ਟਰੀ ਰੋਗ ਕੰਟਰੋਲ ਕੇਂਦਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਤੇ 24 ਘੰਟਿਆਂ ਦੀ ਮਿਆਦ 'ਚ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 64,510 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਇਸ ਦੌਰਾਨ 378 ਮਰੀਜ਼ਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਤੱਕ ਇਸ ਮਹਾਮਾਰੀ ਕਾਰਨ 1,02,946 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਕੋਰੋਨਾ ਦੇ 99 ਫੀਸਦੀ ਮਾਮਲੇ ਡੈਲਟਾ ਵੇਰੀਐਂਟ ਨਾਲ ਸੰਬੰਧਿਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੱਖਣੀ ਅਫਰੀਕਾ 'ਚ ਕੋਰੋਨਾ ਦੇ ਰਿਕਾਰਡ 5,352 ਨਵੇਂ ਮਾਮਲੇ ਆਏ ਸਾਹਮਣੇ
NEXT STORY