ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਕੈਲੀਫੋਰਨੀਆ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਨਮੋਲ ਬਿਸ਼ਨੋਈ ਭਾਰਤ ਅਤੇ ਪੰਜਾਬ ਵਿਚ ਕਈ ਮਾਮਲਿਆਂ ਵਿਚ ਲੋੜੀਂਦਾ ਹੈ। ਭਾਰਤ ਸਰਕਾਰ ਜਲਦ ਹੀ ਉਸ ਦੀ ਹਵਾਲਗੀ ਦੀ ਮੰਗ ਕਰੇਗੀ।
ਪੜ੍ਹੋ ਇਹ ਅਹਿਮ ਖ਼ਬਰ-Trudeau ਦਾ ਵੱਡਾ ਕਬੂਲਨਾਮਾ, ਫੇਲ੍ਹ ਹੋਈ ਕੈਨੇਡਾ ਸਰਕਾਰ; ਜਾਣੋ ਪ੍ਰਵਾਸੀਆਂ ਦੇ ਮੁੱਦੇ 'ਤੇ ਕੀ ਬੋਲੇ PM
ਗੌਰਤਲਬ ਹੈ ਕਿ ਅਨਮੋਲ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਉਸ ਨੇ ਮਸ਼ਹੂਰ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਸੀ। ਸਲਮਾਨ ਦੇ ਘਰ ਫਾਇਰਿੰਗ ਮਾਮਲੇ ਵਿਚ ਵੀ ਉਹ ਮੁਲਜ਼ਮ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਕੈਲੀਫੋਰਨੀਆ ਪੁਲਸ ਨੇ ਉਸ 'ਤੇ ਕਾਰਵਾਈ ਕੀਤੀ ਹੈ। ਭਾਰਤੀ ਏਜੰਸੀਆਂ ਵਿਚ ਮੋਸਟ ਵਾਂਟੇਡ ਸੀ। ਉਹ ਅਮਰੀਕਾ ਵਿਚ ਲੁਕਿਆ ਹੋਇਆ ਸੀ। ਉਹ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਲਜ਼ਮ ਵੀ ਹੈ। ਜੋਧਪੁਰ ਜੇਲ੍ਹ ਵਿਚ ਸਜ਼ਾ ਕੱਟ ਚੁੱਕਿਆ ਹੈ। ਬਾਬਾ ਸਿੱਦੀਕੀ ਮਾਮਲੇ ਵਿਚ ਵੀ ਲੋੜੀਂਦਾ ਹੈ। ਜਲਦ ਦੀ ਭਾਰਤ ਦੇ ਹਵਾਲਗੀ ਦੀ ਪ੍ਰਕਿਰਿਆ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿਆਸਤ ਤੋਂ ਲੈ ਕੇ ਵਪਾਰ, ਦੇਸ਼-ਵਿਦੇਸ਼ ਤੇ ਖੇਡ ਜਗਤ ਦੀਆਂ ਇਹ ਹਨ ਅੱਜ ਦੀਆਂ ਟਾਪ-10 ਖ਼ਬਰਾਂ
NEXT STORY