ਇੰਟਰਨੈਸ਼ਲਲ ਡੈਸਕ : ਬੰਗਲਾਦੇਸ਼ ਵਿੱਚ ਆਮ ਚੋਣਾਂ ਤੋਂ ਪਹਿਲਾਂ ਹਿੰਦੂ ਘੱਟ ਗਿਣਤੀਆਂ ਦੇ ਖਿਲਾਫ ਹਿੰਸਾ ਦੀ ਇੱਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸੋਮਵਾਰ 9 ਫਰਵਰੀ ਦੀ ਰਾਤ ਨੂੰ ਮੈਮਨਸਿੰਘ ਜ਼ਿਲ੍ਹੇ ਦੇ ਤ੍ਰਿਸ਼ਾਲ ਵਿੱਚ ਇੱਕ 62 ਸਾਲਾ ਹਿੰਦੂ ਚੌਲ ਵਪਾਰੀ, ਸੁਸ਼ੇਨ ਚੰਦਰ ਸਰਕਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਇਸ ਵਾਰਦਾਤ ਦੌਰਾਨ ਦੁਕਾਨ ਵਿੱਚੋਂ ਲੱਖਾਂ ਰੁਪਏ ਵੀ ਲੁੱਟ ਲਏ।
ਦੁਕਾਨ ਦੇ ਅੰਦਰ ਹੀ ਦਿੱਤਾ ਵਾਰਦਾਤ ਨੂੰ ਅੰਜਾਮ
ਪੁਲਸ ਅਨੁਸਾਰ ਇਹ ਘਟਨਾ ਰਾਤ ਕਰੀਬ 11 ਵਜੇ ਬੋਗਰ ਬਾਜ਼ਾਰ ਚੌਰਾਹੇ 'ਤੇ ਸਥਿਤ ਮ੍ਰਿਤਕ ਦੀ ਦੁਕਾਨ ਵਿੱਚ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਸੁਸ਼ੇਨ ਚੰਦਰ ਸਰਕਾਰ ਨੂੰ ਧਾਰਦਾਰ ਹਥਿਆਰਾਂ ਨਾਲ ਵੱਢ ਦਿੱਤਾ ਅਤੇ ਉਨ੍ਹਾਂ ਨੂੰ ਮਰਨ ਦੀ ਹਾਲਤ ਵਿੱਚ ਦੁਕਾਨ ਦੇ ਅੰਦਰ ਛੱਡ ਕੇ ਬਾਹਰੋਂ ਸ਼ਟਰ ਬੰਦ ਕਰਕੇ ਫ਼ਰਾਰ ਹੋ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਦੁਕਾਨ ਖੋਲ੍ਹੀ ਤਾਂ ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਾਇਆ ਗਿਆ, ਜਿਸ ਤੋਂ ਬਾਅਦ ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਬੇਟੇ ਅਨੁਸਾਰ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।
ਘੱਟ ਗਿਣਤੀਆਂ 'ਤੇ ਵਧ ਰਿਹਾ ਹੈ ਅੱਤਿਆਚਾਰ
ਬੰਗਲਾਦੇਸ਼ ਵਿੱਚ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹਿੰਦੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸਥਾਨਕ ਰਿਪੋਰਟਾਂ ਅਨੁਸਾਰ, ਹਿੰਸਾ, ਧਮਕੀਆਂ ਅਤੇ ਜ਼ਬਰਦਸਤੀ ਹਟਾਉਣ ਦਾ ਇੱਕ ਲਗਾਤਾਰ ਪੈਟਰਨ ਬਣਿਆ ਹੋਇਆ ਹੈ, ਜਿਸ ਕਾਰਨ ਘੱਟ ਗਿਣਤੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਅੰਤਰਰਾਸ਼ਟਰੀ ਪੱਧਰ 'ਤੇ ਉੱਠੀ ਮੰਗ
ਹਿੰਦੂਆਂ ਵਿਰੁੱਧ ਵਧ ਰਹੀ ਹਿੰਸਾ ਨੂੰ ਲੈ ਕੇ ਅੰਤਰਰਾਸ਼ਟਰੀ ਪੱਧਰ 'ਤੇ ਚਿੰਤਾ ਜਤਾਈ ਜਾ ਰਹੀ ਹੈ। 'ਹਿੰਦੂਜ਼ ਐਡਵਾਂਸਿੰਗ ਹਿਊਮਨ ਰਾਈਟਸ ਇਨੀਸ਼ੀਏਟਿਵ' (HAHRI) ਅਤੇ ਕਈ ਹੋਰ ਧਾਰਮਿਕ ਸਮੂਹਾਂ ਦੇ ਗਲੋਬਲ ਗਠਜੋੜ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਲਈ ਤੁਰੰਤ ਅੰਤਰਰਾਸ਼ਟਰੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਇੱਕ ਪੱਤਰ 'ਤੇ 15 ਦੇਸ਼ਾਂ ਦੇ 125 ਤੋਂ ਵੱਧ ਸੰਗਠਨਾਂ ਅਤੇ ਲੋਕਾਂ ਨੇ ਹਸਤਾਖਰ ਕੀਤੇ ਹਨ, ਜਿਸ ਵਿੱਚ ਬੰਗਲਾਦੇਸ਼ ਸਰਕਾਰ 'ਤੇ ਸਖ਼ਤ ਕਦਮ ਚੁੱਕਣ ਲਈ ਦਬਾਅ ਪਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ! ਮੈਰੀਲੈਂਡ 'ਚ ਮਚੀ ਹਾਹਾਕਾਰ, ਸ਼ੱਕੀ ਪੁਲਸ ਦੀ ਗ੍ਰਿਫ਼ਤ 'ਚ
NEXT STORY