ਇੰਟਰਨੈਸ਼ਨਲ ਡੈਸਕ- ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅਮਰੀਕਾ ਦੀ ਟਰੰਪ ਸਰਕਾਰ ਲਗਾਤਾਰ ਸਖ਼ਤ ਰਵੱਈਆ ਅਪਣਾਉਂਦੀ ਜਾ ਰਹੀ ਹੈ। ਇਸੇ ਤਹਿਤ ਹੁਣ ਇਕ ਹੋਰ ਸਖ਼ਤ ਫਰਮਾਨ ਜਾਰੀ ਕਰਦਿਆਂ ਟਰੰਪ ਸਰਕਾਰ ਨੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਸੈਲਫ਼ ਡਿਪੋਰਟ ਹੋਣ ਦਾ ਫ਼ੈਸਲਾ ਸੁਣਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਅਮਰੀਕਾ ਦੇ ਵਿਦੇਸ਼ੀ ਵਿਭਾਗ ਨੇ ਅਮਰੀਕਾ 'ਚ ਪੜ੍ਹ ਰਹੇ ਕਰੀਬ 300 ਵਿਦਿਆਰਥੀਆਂ ਨੂੰ ਈ-ਮੇਲ ਭੇਜ ਕੇ ਦੇਸ਼ ਛੱਡਣ ਦਾ ਫਰਮਾਨ ਸੁਣਾਇਆ ਹੈ। ਇਹ ਕਾਰਵਾਈ ਉਨ੍ਹਾਂ ਵਿਦਿਆਰਥੀਆਂ ਖ਼ਿਲਾਫ਼ ਕੀਤੀ ਗਈ ਹੈ, ਜੋ ਕਿ ਹਮਾਸ ਜਾਂ ਕਿਸੇ ਹੋਰ ਅੱਤਵਾਦੀ ਸੰਗਠਨ ਦਾ ਸਮਰਥਨ ਕਰਦੇ ਪਾਏ ਗਏ ਹਨ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਵਿਦਿਆਰਥੀਆਂ ਦੇ ਐੱਫ.1 ਵੀਜ਼ੇ ਰੱਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਭਾਰਤੀ ਹਵਾਈ ਫ਼ੌਜ ਦੀ ਵਧੇਗੀ ਤਾਕਤ ; 156 'ਪ੍ਰਚੰਡ' ਹੈਲੀਕਾਪਟਰਾਂ ਲਈ 62,000 ਕਰੋੜ ਦੀ ਹੋਈ ਡੀਲ
ਇਹ ਕਾਰਵਾਈ ਸਿਰਫ਼ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਵਿਦਿਆਰਥੀਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦੇਸ਼ ਛੱਡਣ ਦੀਆਂ ਈ-ਮੇਲਜ਼ ਭੇਜੀਆਂ ਗਈਆਂ ਹਨ, ਜਿਨ੍ਹਾਂ ਨੇ ਅੱਤਵਾਦੀ ਸੰਗਠਨਾਂ ਦੀਆਂ ਪੋਸਟਾਂ ਨੂੰ ਸੋਸ਼ਲ ਮੀਡੀਆ 'ਤੇ ਲਾਈਕ ਜਾਂ ਸ਼ੇਅਰ ਕੀਤਾ ਹੈ।
ਇਸ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਣ ਲਈ ਅਮਰੀਕਾ ਸਰਕਾਰ ਨੇ ਇਕ ਐਪ 'ਕੈਚ ਐਂਡ ਰਿਵੋਕ' ਵੀ ਬਣਾਈ ਹੈ, ਜੋ ਏ.ਆਈ. ਨਾਲ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਵਿਦਿਆਰਥੀਆਂ ਦੀ ਪਛਾਣ ਕਰਦੀ ਹੈ, ਜਿਸ ਦੀ ਮਦਦ ਨਾਲ ਅਜਿਹਾ ਕਰਨ ਵਾਲੇ ਵਿਦਿਆਰਥੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾ ਰਹੇ ਹਨ।
ਇਕ ਰਿਪੋਰਟ ਦੇ ਅਨੁਸਾਰ ਸਾਲ 2023-24 ਦੌਰਾਨ ਕੁੱਲ 11 ਲੱਖ ਵਿਦੇਸ਼ੀ ਵਿਦਿਆਰਥੀ ਅਮਰੀਕਾ 'ਚ ਪੜ੍ਹ ਰਹੇ ਹਨ, ਜਿਨ੍ਹਾਂ 'ਚੋਂ 3.31 ਲੱਖ ਭਾਰਤੀ ਹਨ। ਹੁਣ ਜਿਨ੍ਹਾਂ 300 ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਕਾਰਨ ਰੱਦ ਕੀਤੇ ਗਏ ਹਨ, ਉਨ੍ਹਾਂ ਦੀ ਗਿਣਤੀ ਆਉਣ ਵਾਲੇ ਦਿਨਾਂ 'ਚ ਵਧ ਵੀ ਸਕਦੀ ਹੈ, ਕਿਉਂਕਿ ਕੈਚ ਐਂਡ ਰਿਵੋਕ ਐਪ ਰਾਹੀਂ ਇਹ ਕਾਰਵਾਈ ਅੱਗੇ ਵੀ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਤੋਂ ਭੂਚਾਲ ਨਾਲ ਕੰਬ ਗਿਆ ਮਿਆਂਮਾਰ, ਹੁਣ ਤੱਕ 1,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੰਪ ਟਰਨਬੈਰੀ ਰਿਜੋਰਟ 'ਤੇ ਲਾਲ ਰੰਗ ਥੱਪਣ ਵਾਲਾ ਗ੍ਰਿਫ਼ਤਾਰ
NEXT STORY