ਰੋਮ ਇਟਲੀ (ਕੈਂਥ): ਪੰਜਾਬੀ ਨੌਜਵਾਨਾਂ ਦੀਆਂ ਵਿਦੇਸ਼ਾਂ ਵਿਚ ਹੋ ਰਹੀਆਂ ਬੇਵਕਤੀ ਮੌਤਾਂ ਪਿੱਛੇ ਬੁੱਢੇ ਮਾਪਿਆ ਲਈ ਤੇ ਭਾਰਤੀ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਆਏ ਦਿਨ ਕੈਨੇਡਾ ਤੇ ਇਟਲੀ ਵਿਚ ਰੋਡ ਐਕਸੀਂਡੈਟ ਤੇ ਦਿਲ ਦੀ ਧੜਕਣ ਰੁਕ ਜਾਣ ਨਾਲ ਬੇਵਕਤੀ ਮੌਤਾ ਨੇ ਵਿਦੇਸ਼ਾਂ ਵੱਲ ਰੱਖ ਕਰਨ ਵਾਲੇ ਨਵੇ ਨੌਜਵਾਨਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਬੀਤੇ ਦਿਨੀਂ ਰਾਜਧਾਨੀ ਰੋਮ ਦੇ ਪੰਜਾਬੀ ਭਾਈਚਾਰੇ ਦੀ ਵੱਧ ਵੱਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਰਹਿਣ ਵਸੇਰਾ ਕਰ ਰਹੇ ਬਲਵਿੰਦਰ ਸਿੰਘ (42 ਸਾਲ) ਪੰਜਾਬੀ ਦੀ ਦਿਲ ਦੀ ਧੜਕਣ ਰੁਕ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ
ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਆਗੂ ਭਾਈ ਭਗਵੰਤ ਸਿੰਘ ਕੰਗ ਨੇ ਦੱਸਿਆ ਕਿ ਬਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਹੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਕੰਮ ਕਾਰ ਦੇ ਸਿਲਸਿਲੇ ਵਿਚ ਰਹਿਣ ਆਇਆ ਸੀ, ਪਰ ਵਾਹਿਗੁਰੂ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋਣ ਉਪਰੰਤ ਉਸ ਨੂੰ ਐਂਬੂਲੈਂਸ ਰਾਹੀ ਅੰਸੀਓ ਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ। ਉਪਰੰਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਹੋਏ ਮਾਂ-ਧੀ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਵਿਦੇਸ਼ ਰਹਿੰਦੇ ਪਤੀ ਨਾਲ ਜੁੜੇ ਤਾਰ
ਇਟਲੀ 'ਚ ਹੀ ਹੋਵੇਗਾ ਸਸਕਾਰ
ਮ੍ਰਿਤਕ ਬਲਵਿੰਦਰ ਸਿੰਘ ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦੇ ਗ੍ਰਾਮਾਂ ਪੱਟੀ 4 ਨਾਲ ਸਬੰਧਿਤ ਸੀ ਤੇ ਉਹ ਵੀ ਪੰਜਾਬ ਦੇ ਬਾਕੀ ਨੌਜਵਾਨਾਂ ਵਾਂਗ ਚੰਗੇ ਭਵਿੱਖ ਲਈ ਇਟਲੀ ਆਇਆ ਹੋਇਆ ਸੀ। ਮ੍ਰਿਤਕ ਬਲਵਿੰਦਰ ਸਿੰਘ ਦੀਆਂ ਸਸਕਾਰ ਤੇ ਅੰਤਿਮ ਰਸਮਾਂ ਇਲਾਕੇ ਦੇ ਸਮੂਹ ਗੁਰਦੁਆਰਿਆਂ, ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
COP28: 2050 ਤੋਂ ਪਹਿਲਾਂ ਕਾਰਬਨ ਨਿਕਾਸੀ ਦੀ ਤੀਬਰਤਾ ਨੂੰ ਪੂਰੀ ਤਰ੍ਹਾਂ ਘਟਾਉਣਾ ਹੈ ਟੀਚਾ, ਦੁਬਈ 'ਚ ਬੋਲੇ PM ਮੋਦੀ
NEXT STORY