ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਆਸਟ੍ਰੇਲੀਆ ਭਰ 'ਚ ਹਜ਼ਾਰਾਂ ਲੋਕ ਐੱਨਜੈੱਕ ਡੇਅ ਸ਼ਰਧਾਂਜਲੀ ਸਮਾਰੋਹ ਵਿਚ ਸ਼ਾਮਲ ਹੋਏ। ਇਸ ਦੌਰਾਨ ਆਸਟ੍ਰੇਲੀਆ-ਨਿਊਜ਼ੀਲੈਂਡ ਦੀਆਂ ਫੌਜਾਂ ਦੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧਾਂ ‘ਚ ਸ਼ਹੀਦ ਹੋਏ ਆਪਣੇ ਫੌਜ਼ੀਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਲੋਕਾਂ ਨੇ ਮੈਲਬੌਰਨ, ਸਿਡਨੀ, ਪਰਥ, ਐਡੀਲੇਡ, ਬ੍ਰਿਸਬੇਨ ਆਦਿ ਸ਼ਹਿਰਾਂ ਵਿਖੇ ਸਮਾਗਮਾਂ ਵਿੱਚ ਨਮਨ ਸ਼ਰਧਾਂਜਲੀਆਂ ਭੇਟ ਕੀਤੀਆਂ।

ਇਸ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ, “ਅਸੀ ਇਕੱਠੇ ਮਿਲ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰ ਰਹੇ ਹਾਂ।ਇਸ ਮੌਕੇ ਬ੍ਰਿਸਬੇਨ ਸ਼ਹਿਰ ਵਿੱਚ ਪਰੇਡ ਵਿੱਚ ਭਾਗ ਲੈਣ ਲਈ ਹਜ਼ਾਰਾਂ ਫੌਜ਼ੀਆਂ ਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਤੇ ਜਿਸ ਵਿੱਚ ਕਈ ਆਸਟ੍ਰੇਲੀਆਈ ਫੌਜ ਦੇ ਸਾਬਕਾ ਅਫਸਰ ਵੀ ਸ਼ਾਮਲ ਸਨ।

ਪੜ੍ਹੋ ਇਹ ਅਹਿਮ ਖ਼ਬਰ- ਈਰਾਨ ਨੇ ਉਡਾਇਆ ਟਰੰਪ ਦਾ ਮਜ਼ਾਕ! ਜਾਰੀ ਕੀਤਾ ਐਨੀਮੇਟਡ ਵੀਡੀਓ
ਫੌਜ਼ ਦੇ ਬੈਂਡਾਂ, ਯੁਵਾ ਸੰਗਠਨਾਂ ਸਮੇਤ ਕਈ ਐਸੋਸੀਏਸ਼ਨਾਂ ਨੇ ਹਿੱਸਾ ਲਿਆ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਾਰਤੀ ਭਾਈਚਾਰੇ ਵੱਲੋਂ ਵੀ ਐਨਜੈੱਕ ਡੇਅ ਪਰੇਡ ਵਿਚ ਹਿੱਸਾ ਲਿਆ ਗਿਆ। ਪੰਜਾਬੀ ਤੇ ਭਾਰਤੀ ਭਾਈਚਾਰੇ ਵੱਲੋ ਸੰਨੀਬੈਕ (ਬ੍ਰਿਸਬੇਨ) ਆਰ. ਐੱਸ. ਐੱਲ ਕਲੱਬ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਆਸਟ੍ਰੇਲੀਅਨ ਤੇ ਭਾਰਤੀ ਫ਼ੌਜੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਣਾਮ ਸਿੰਘ ਹੇਅਰ ਚੇਅਰਮੈਨ ਆਸਟ੍ਰੇਲੀਅਨ ਇੰਡੀਅਨ ਹੈਰੀਟੇਜ ਵਾਰ ਮੈਮੋਰੀਅਲ ਕਮੇਟੀ ਨੇ ਦੱਸਿਆ ਕਿ ਪਰੇਡ ਦੌਰਾਨ ਪੰਜਾਬੀ ਭਾਈਚਾਰੇ ਦਾ ਸਥਾਨਕ ਲੋਕਾਂ ਵੱਲੋਂ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਥੇ ਵਰਨਣਯੋਗ ਹੈ ਕਿ ਪਹਿਲੇ ਤੇ ਦੂਸਰੇ ਵਿਸ਼ਵ ਯੁੱਧ ਵਿੱਚ ਕਰੀਬ 13 ਲੱਖ ਭਾਰਤੀ ਫੌਜੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ’ਚੋ 74 ਹਜ਼ਾਰ ਦੇ ਕਰੀਬ ਸ਼ਹੀਦ ਹੋਏ ਅਤੇ ਦੂਜੀ ਵਿਸ਼ਵ ਜੰਗ ਵਿੱਚ ਤਕਰੀਬਨ 25 ਲੱਖ ਦੇ ਕਰੀਬ ਫੌਜੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ’ਚੋਂ 87 ਹਜ਼ਾਰ ਨੇ ਸ਼ਹੀਦੀਆਂ ਦਿੱਤੀਆਂ। ਇਸੇ ਤਰ੍ਹਾਂ ਗਾਲੀਪੋਲੀ ਦੀ ਲੜਾਈ ਵਿੱਚ 15 ਹਜ਼ਾਰ ਸੈਨਿਕਾਂ ’ਚੋ 1500 ਭਾਰਤੀ ਫੌਜੀਆਂ ਨੇ ਸ਼ਹੀਦੀ ਦਿੱਤੀ।ਇਸ ਮੌਕੇ 'ਤੇ ਕੌਂਸਲਰ ਕਿਮ ਮਾਰਕਸ, ਪ੍ਰਣਾਮ ਸਿੰਘ ਹੇਅਰ, ਪਿੰਕੀ ਸਿੰਘ, ਰਸ਼ਪਾਲ ਸਿੰਘ, ਹਰਪ੍ਰੀਤ ਕੋਹਲੀ, ਮੋਹਿੰਦਰਪਾਲ ਸਿੰਘ ਕਾਹਲੋ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ ਤੇ ਨਵਦੀਪ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੇਖੋ ਕਿੰਨਾ ਆਲੀਸ਼ਾਨ ਹੈ ਹੋਟਲ ਜਿੱਥੇ ਟਰੰਪ 'ਤੇ ਚੱਲੀ ਗੋਲੀ, ਇਕ ਰਾਤ ਦੀ ਕੀਮਤ ਜਾਣ ਉੱਡ ਜਾਣਗੇ ਹੋਸ਼
NEXT STORY