Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:05:13 AM

  • punjab  handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • ship targeted

    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ...

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਐੱਫ.ਐੱਸ.ਓ. ਯੂ.ਕੇ. ਵੱਲੋਂ ਸਿੱਖਾਂ ਨੂੰ ਆਰ.ਐੱਸ.ਐੱਸ. ਤੋਂ ਸੁਚੇਤ ਰਹਿਣ ਦੀ ਅਪੀਲ

INTERNATIONAL News Punjabi(ਵਿਦੇਸ਼)

ਐੱਫ.ਐੱਸ.ਓ. ਯੂ.ਕੇ. ਵੱਲੋਂ ਸਿੱਖਾਂ ਨੂੰ ਆਰ.ਐੱਸ.ਐੱਸ. ਤੋਂ ਸੁਚੇਤ ਰਹਿਣ ਦੀ ਅਪੀਲ

  • Edited By Vandana,
  • Updated: 07 Sep, 2026 12:50 PM
England
appeals to sikhs
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ)- ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦੀ ਬਰਤਾਨੀਆ ਫੇਰੀ ਅਤੇ ਗੁਰਦੁਆਰਾ ਸਾਹਿਬ ਦੇ ਦੌਰੇ ਨੂੰ ਲੈ ਕੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਐੱਫ.ਐੱਸ.ਓ.) ਯੂ.ਕੇ. ਨੇ ਸਖ਼ਤ ਪ੍ਰਤੀਕਰਮ ਪ੍ਰਗਟ ਕੀਤਾ ਹੈ। ਆਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਲਈ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਇਸ ਸੰਗਠਨ ਨੇ ਦੋਸ਼ ਲਾਇਆ ਕਿ ਆਰ.ਐੱਸ.ਐੱਸ. ਵੱਲੋਂ ਵਿਦੇਸ਼ਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਿੱਖ ਕੌਮ ਦੀ ਵਿਲੱਖਣ ਪਛਾਣ ਲਈ ਚਿੰਤਾ ਦਾ ਵਿਸ਼ਾ ਹਨ। ਜਥੇਬੰਦੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਵਿਚਾਰਧਾਰਕ ਕੋਸ਼ਿਸ਼ਾਂ ਪ੍ਰਤੀ ਸੁਚੇਤ ਰਹੇ ਅਤੇ ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ਵਿੱਚ ਆਪਣੀ ਪਛਾਣ ਦੀ ਰਾਖੀ ਕਰੇ।

ਫੈਡਰੇਸ਼ਨ ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਕਿ ਕਿਸੇ ਵੀ ਵਿਅਕਤੀ ਦਾ ਸ਼ਰਧਾਲੂ ਵਜੋਂ ਗੁਰਦੁਆਰਾ ਸਾਹਿਬ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣਾ ਵੱਖਰੀ ਗੱਲ ਹੈ, ਪਰ ਮੋਹਨ ਭਾਗਵਤ ਦੇ ਦੌਰੇ ਤੋਂ ਬਾਅਦ ਵੀਡੀਓਜ਼ ਅਤੇ ਖ਼ਬਰਾਂ ਦਾ ਪ੍ਰਚਾਰ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਗਤੀਵਿਧੀਆਂ ਸਿੱਖ ਸੰਗਤ ਦੀ ਹਮਦਰਦੀ ਹਾਸਲ ਕਰਨ ਦੀ ਕਿਸੇ ਵੱਡੀ ਰਣਨੀਤੀ ਦਾ ਹਿੱਸਾ ਹੋ ਸਕਦੀਆਂ ਹਨ। ਜਥੇਬੰਦੀ ਨੇ ਇਨ੍ਹਾਂ ਦੌਰਿਆਂ ਦੇ ਉਦੇਸ਼ਾਂ ਬਾਰੇ ਸਪੱਸ਼ਟਤਾ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਨੂੰ ਕਿਸੇ ਸਿਆਸੀ ਜਾਂ ਵਿਚਾਰਧਾਰਕ ਮੁਹਿੰਮ ਲਈ ਵਰਤਿਆ ਜਾਣਾ ਉਚਿਤ ਨਹੀਂ ਹੈ।
ਆਗੂਆਂ ਨੇ ਕਿਹਾ ਕਿ ਸਿੱਖ ਧਰਮ ਦੀ ਨੀਂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ, ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਤ-ਮਰਯਾਦਾ ’ਤੇ ਆਧਾਰਿਤ ਹੈ। ਸਿੱਖਾਂ ਦੀ ਆਪਣੀ ਵੱਖਰੀ ਧਾਰਮਿਕ ਅਤੇ ਕੌਮੀ ਪਛਾਣ ਹੈ, ਜਿਸ ਨੂੰ ਕਿਸੇ ਹੋਰ ਧਰਮ ਜਾਂ ਸਿਆਸੀ ਵਿਚਾਰਧਾਰਾ ਦਾ ਹਿੱਸਾ ਦਰਸਾਉਣਾ ਸਿੱਖ ਸਿਧਾਂਤਾਂ ਅਤੇ ਇਤਿਹਾਸ ਨਾਲ ਇਨਸਾਫ਼ ਨਹੀਂ ਹੋਵੇਗਾ। ਉਨ੍ਹਾਂ ਆਰ.ਐੱਸ.ਐੱਸ. ਦੀ ‘ਹਿੰਦੂ ਰਾਸ਼ਟਰ’ ਨਾਲ ਜੁੜੀ ਵਿਚਾਰਧਾਰਾ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਧਰਮ ਨੂੰ ਹਿੰਦੂ ਰਾਸ਼ਟਰਵਾਦੀ ਢਾਂਚੇ ਵਿੱਚ ਸਮੇਟਣ ਦੀ ਕਿਸੇ ਵੀ ਕੋਸ਼ਿਸ਼ ਦਾ ਸਿਧਾਂਤਕ ਅਤੇ ਤੱਥ-ਆਧਾਰਿਤ ਵਿਰੋਧ ਕੀਤਾ ਜਾਵੇਗਾ।

ਫੈਡਰੇਸ਼ਨ ਨੇ ਸਪੱਸ਼ਟ ਕੀਤਾ ਕਿ ਉਸ ਦਾ ਵਿਰੋਧ ਕਿਸੇ ਆਮ ਹਿੰਦੂ ਵਿਅਕਤੀ ਜਾਂ ਹਿੰਦੂ ਧਰਮ ਦੇ ਪੈਰੋਕਾਰਾਂ ਨਾਲ ਨਹੀਂ, ਸਗੋਂ ਉਨ੍ਹਾਂ ਸੰਸਥਾਗਤ ਕੋਸ਼ਿਸ਼ਾਂ ਨਾਲ ਹੈ ਜੋ ਸਿੱਖ ਧਰਮ ਦੀ ਵਿਲੱਖਣਤਾ ਨੂੰ ਨਕਾਰਦੀਆਂ ਹਨ। ਸਿੱਖ ਕੌਮ ਹਰ ਧਰਮ ਦੇ ਸਤਿਕਾਰ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਬਰਾਬਰੀ ਦੀ ਹਾਮੀ ਰਹੀ ਹੈ ਅਤੇ ਇਹ ਸਿਧਾਂਤ ਉਸ ਦੀ ਵਿਚਾਰਧਾਰਾ ਦਾ ਅਟੁੱਟ ਹਿੱਸਾ ਹਨ। ਜਥੇਬੰਦੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਤਿਹਾਸ ਅਤੇ ਸਿਧਾਂਤਾਂ ਬਾਰੇ ਜਾਣਕਾਰੀ ਵਧਾਉਣ ਅਤੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਦਾ ਜਵਾਬ ਸੂਝ-ਬੂਝ, ਤੱਥਾਂ ਅਤੇ ਸਾਰਥਿਕ ਵਿਚਾਰ-ਵਟਾਂਦਰੇ ਰਾਹੀਂ ਦੇਣ। ਆਗੂਆਂ ਨੇ ਕਿਹਾ ਕਿ ਸਿੱਖ ਕੌਮ ਆਪਣੀ ਧਾਰਮਿਕ ਆਜ਼ਾਦੀ ਅਤੇ ਵਿਲੱਖਣ ਪਛਾਣ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਆਪਣੇ ਰਾਜਨੀਤਿਕ ਕੌਮੀ ਨਿਸ਼ਾਨੇ ਖਾਲਿਸਤਾਨ ਪ੍ਰਤੀ ਯਤਨਸ਼ੀਲ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mohan Bhagwat
  • Sikh organizations
  • Sikh community
  • UK
  • ਮੋਹਨ ਭਾਗਵਤ
  • ਸਿੱਖ ਜਥੇਬੰਦੀਆਂ
  • ਸਿੱਖ ਸੰਗਤ
  • ਯੂਕੇ

'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ 'ਤੇ ਲਗਾਈ ਆਪਣੀ ਤਸਵੀਰ

NEXT STORY

Stories You May Like

  • appeal to farmers to bring dry paddy to the markets
    ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
  • gulf countries appealed to iran
    ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
  • firecrackers
    ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
  • kaveri river  water dispute  supreme court
    ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ ਮੰਗਿਆ ਜਵਾਬ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • setback for mamata banerjee tmc from the supreme court
    ਸੁਪਰੀਮ ਕੋਰਟ ਤੋਂ ਮਮਤਾ ਬੈਨਰਜੀ ਦੀ TMC ਨੂੰ ਝਟਕਾ, 4 ਬੈਂਕ ਖਾਤਿਆਂ ਨੂੰ ਚਲਾਉਣ ਦੀ ਕੀਤੀ ਸੀ ਅਪੀਲ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • flood search in nepal
      ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • france protests
      ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
    • air strikes by ukraine
      ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ
    • raf fairford airbase
      ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ
    • lady fighters balochistan
      ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ...
    • indian restaurant in uk
      ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...
    • prime minister sánchez elections
      ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +