ਇਸਲਾਮਾਬਾਦ (ਯੂ. ਐੱਨ. ਆਈ.) : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਦੇ ਵਜ਼ੀਰਿਸਤਾਨ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਅੱਤਵਾਦ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨੀ ਫ਼ੌਜ ਨੇ ਐਤਵਾਰ ਨੂੰ ਇਕ ਬਿਆਨ ਵਿਚ ਦੱਸਿਆ ਕਿ ਸੁਰੱਖਿਆ ਬਲਾਂ ਨੇ ਵਜ਼ੀਰਿਸਤਾਨ ਜ਼ਿਲ੍ਹੇ ਵਿਚ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਕੁੱਲ 9 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਦੇ ਨਾਲ ਹੀ ਫੌਜ ਨੇ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਦੋ ਜ਼ਖਮੀ ਹੋ ਗਏ।
ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਮੁਤਾਬਕ, ਖਵਾਰੀਜ਼ (ਅੱਤਵਾਦੀ ਸਮੂਹ) ਦੀ ਕਥਿਤ ਮੌਜੂਦਗੀ 'ਤੇ ਸੁਰੱਖਿਆ ਬਲਾਂ ਦੁਆਰਾ ਦੋਸਾਲੀ ਦੇ ਆਮ ਖੇਤਰ ਵਿਚ ਇਕ ਖੁਫੀਆ-ਅਧਾਰਤ ਆਪਰੇਸ਼ਨ (ਆਈਬੀਓ) ਚਲਾਇਆ ਗਿਆ ਸੀ। ਆਈਐੱਸਪੀਆਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ, ਜਦੋਂਕਿ 2 ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਦੇ ਨਾਲ ਹੀ ਇਕ ਹੋਰ ਆਪਰੇਸ਼ਨ ਵਿਚ 3 ਖਵਾਰੀਜ਼ ਮਾਰੇ ਗਏ।
ਇਹ ਵੀ ਪੜ੍ਹੋ : 'ਹੈਲਮੇਟ ਨਹੀਂ ਤਾਂ ਤੇਲ ਨਹੀਂ', ਪੈਟਰੋਲ ਪੰਪ ਚਾਲਕਾਂ ਦੀ ਅਨੋਖੀ ਪਹਿਲ
ਅੱਤਵਾਦ ਦੇ ਖਾਤਮੇ ਲਈ ਫ਼ੌਜ ਪੂਰੀ ਤਰ੍ਹਾਂ ਤਿਆਰ
ਆਈਐੱਸਪੀਆਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਈਸ਼ਾਮ ਵਿਚ ਇਕ ਹੋਰ ਆਈਬੀਓ ਆਪਰੇਸ਼ਨ ਚਲਾਇਆ ਗਿਆ ਸੀ। ਜਿੱਥੇ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਦੇ ਨਾਲ ਹੀ ਦੋ ਖਵਾਰੀਜ ਜ਼ਖਮੀ ਹੋਏ ਹਨ। ਆਈਐੱਸਪੀਆਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਬਿਆਨ ਮੁਤਾਬਕ ਇਹ ਅੱਤਵਾਦੀ ਸਮੂਹ ਨਿਰਦੋਸ਼ ਨਾਗਰਿਕਾਂ ਦੀ ਹੱਤਿਆ ਕਰਦੇ ਸਨ।
ਬਿਆਨ ਵਿਚ ਕਿਹਾ ਗਿਆ ਹੈ ਕਿ ਖੇਤਰ ਵਿਚ ਪਾਏ ਜਾਣ ਵਾਲੇ ਕਿਸੇ ਵੀ ਹੋਰ ਖਵਾਰੀਜ਼ ਨੂੰ ਖਤਮ ਕਰਨ ਲਈ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਪਾਕਿਸਤਾਨ ਦੇ ਸੁਰੱਖਿਆ ਬਲ ਦੇਸ਼ 'ਚੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਤੋਂ ਪਹਿਲਾਂ ਜੁਲਾਈ ਵਿਚ ਪਾਕਿਸਤਾਨ ਸਰਕਾਰ ਨੇ ਇਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੂੰ ਫਿਤਨਾਹ ਅਲ-ਖਵਾਰੀਜ਼ ਵਜੋਂ ਨਾਮਜ਼ਦ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ AI ਰਾਹੀਂ ਪੰਜਾਬ ਦੀ CM ਨਾਲ UAE ਦੇ ਰਾਸ਼ਟਰਪਤੀ ਦੀ ਜੋੜ'ਤੀ ਫੋਟੋ, ਪੰਜ ਜਣੇ ਗ੍ਰਿਫਤਾਰ
NEXT STORY