ਢਾਕਾ : ਬੰਗਲਾਦੇਸ਼ 'ਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਹਿੰਸਕ ਝੜਪਾਂ ਤੋਂ ਬਾਅਦ ਕਰਫਿਊ ਲਗਾਉਣ ਅਤੇ ਦੇਖਦੇ ਹੀ ਦੇਖਦੇ ਗੋਲੀ ਮਾਰਨ ਦੇ ਆਪਣੇ ਫੈਸਲੇ ਦਾ ਬਚਾਅ ਕਰਦੇ ਹੋਏ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕੇ ਗਏ ਹਨ।
ਹਸੀਨਾ ਦੀ ਇਹ ਟਿੱਪਣੀ ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਸਰਕਾਰੀ ਨੌਕਰੀਆਂ ਵਿਚ ਰਾਖਵੇਂਕਰਨ ਦੀ ਸੀਮਾ ਨੂੰ ਘਟਾਉਣ ਲਈ ਪ੍ਰਦਰਸ਼ਨਕਾਰੀਆਂ ਦੀ ਇਕ ਮੁੱਖ ਮੰਗ ਨੂੰ ਸਵੀਕਾਰ ਕਰਨ ਤੋਂ ਇਕ ਦਿਨ ਬਾਅਦ ਆਈ ਹੈ। ਦੇਸ਼ ਵਿਚ ਪੁਲਸ ਅਤੇ ਮੁੱਖ ਤੌਰ 'ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੋਈਆਂ।
ਇਹ ਵੀ ਪੜ੍ਹੋ : ਤਾਇਵਾਨ 'ਚ ਤੂਫ਼ਾਨ Gaemi ਦੀ ਦਸਤਕ, ਹਵਾਈ ਫ਼ੌਜ ਨੂੰ ਰੱਦ ਕਰਨਾ ਪਿਆ ਜੰਗੀ ਅਭਿਆਸ
ਪ੍ਰਦਰਸ਼ਨਕਾਰੀ 1971 ਦੀ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਲੜਨ ਵਾਲੇ (ਸਾਬਕਾ) ਫ਼ੌਜੀਆਂ ਦੇ ਰਿਸ਼ਤੇਦਾਰਾਂ ਲਈ ਸਰਕਾਰੀ ਨੌਕਰੀਆਂ ਵਿਚ 30 ਫੀਸਦੀ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਘੱਟੋ-ਘੱਟ ਚਾਰ ਸਥਾਨਕ ਅਖ਼ਬਾਰਾਂ ਨੇ ਦੱਸਿਆ ਕਿ ਹਿੰਸਾ ਵਿਚ 100 ਤੋਂ ਵੱਧ ਲੋਕ ਮਾਰੇ ਗਏ ਸਨ। ਅਧਿਕਾਰੀਆਂ ਨੇ ਹਿੰਸਾ ਵਿਚ ਹੋਈਆਂ ਮੌਤਾਂ ਦੇ ਅਧਿਕਾਰਤ ਅੰਕੜਿਆਂ ਨੂੰ ਅਜੇ ਸਾਂਝਾ ਨਹੀਂ ਕੀਤਾ ਹੈ।
ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਐਤਵਾਰ ਨੂੰ ਆਪਣੇ ਫੈਸਲੇ 'ਚ ਕਿਹਾ ਕਿ 93 ਫੀਸਦੀ ਸਰਕਾਰੀ ਨੌਕਰੀਆਂ ਯੋਗਤਾ ਆਧਾਰਿਤ ਪ੍ਰਣਾਲੀ ਦੇ ਆਧਾਰ 'ਤੇ ਅਲਾਟ ਹੋਣੀਆਂ ਚਾਹੀਦੀਆਂ ਹਨ, 1971 'ਚ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਹਿੱਸਾ ਲੈਣ ਵਾਲਿਆਂ ਦੇ ਪਰਿਵਾਰਾਂ ਲਈ ਪੰਜ ਫੀਸਦੀ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਦੋ ਫੀਸਦੀ ਸੀਟਾਂ ਹੋਰ ਸ਼੍ਰੇਣੀਆਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ। ਹਸੀਨਾ ਨੇ ਇਕ ਬਿਆਨ ਵਿਚ ਕਿਹਾ ਕਿ "ਪੂਰੀ ਤਰ੍ਹਾਂ ਲਾਕਡਾਊਨ" ਲਾਗੂ ਕਰਨ ਅਤੇ ਰਾਖਵਾਂਕਰਨ ਅੰਦੋਲਨ ਨਾਲ ਜੁੜੀਆਂ ਤਾਜ਼ਾ ਘਟਨਾਵਾਂ ਨੇ ਦੇਸ਼ ਭਰ ਵਿਚ ਆਮ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਨੂੰ ਪ੍ਰਭਾਵਿਤ ਕੀਤਾ ਹੈ।\
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੈਮੋਕ੍ਰੇਟਿਕ ਪਾਰਟੀ ਵੱਲੋਂ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ 4 ਨਾਂ ਆਏ ਸਾਹਮਣੇ
NEXT STORY