ਇਸਲਾਮਾਬਾਦ (ਏ. ਐੱਨ. ਆਈ.)-ਪਾਕਿਸਤਾਨ ਦੀ ਚੋਟੀ ਦੀ ਚੋਣ ਸੰਸਥਾ ਨੇ ਉਲੰਘਣਾ ਦੇ ਇਕ ਮਾਮਲੇ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਚੋਟੀ ਦੇ ਨੇਤਾਵਾਂ ਖ਼ਿਲਾਫ਼ ਮੰਗਲਵਾਰ ਨੂੰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਇਹ ਮਾਮਲਾ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਚੋਟੀ ਦੇ ਨੇਤਾਵਾਂ ਵੱਲੋਂ ਪਾਕਿਸਤਾਨ ਦੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਖ਼ਿਲਾਫ਼ ਦਿੱਤੇ ਗਏ ਬਿਆਨਾਂ ’ਤੇ ਆਧਾਰਿਤ ਹੈ।
ਪੀ. ਟੀ. ਆਈ. ਨੇਤਾਵਾਂ ਨੇ ਵਾਰ-ਵਾਰ ਕਮਿਸ਼ਨ ਅਤੇ ਰਾਜਾਂ ਦੀ ਕਥਿਤ ਪੱਖਪਾਤਪੂਰਨ ਨੀਤੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸਮਰਥਨ ਲਈ ਆਲੋਚਨਾ ਕੀਤੀ ਸੀ। ਪਿਛਲੀ ਸੁਣਵਾਈ ਵਿਚ ਕਮਿਸ਼ਨ ਨੇ ਪੀ. ਟੀ. ਆਈ. ਨੇਤਾਵਾਂ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਸੀ। ਮੰਗਲਵਾਰ ਨੂੰ ਸੁਣਵਾਈ ਵਿਚ ਕਮਿਸ਼ਨ ਨੇ ਉਨ੍ਹਾਂ ਦੀ ਮੌਜੂਦਗੀ ਤੋਂ ਛੋਟ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਅਤੇ ਹਰੇਕ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਮਾਮਲੇ ਵਿਚ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ।
ਭਗਵਾਨ ਵਾਲਮੀਕਿ ਸਭਾ ਯੂਬਾ ਸਿਟੀ ਨੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ SGPC ਨੂੰ ਕੀਤੀ ਅਪੀਲ
NEXT STORY