ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਦੇ ਇੱਕ ਵਿਸ਼ੇਸ਼ ਟ੍ਰਿਬਿਊਨਲ ਨੇ ਵੀਰਵਾਰ ਨੂੰ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ 'ਚੋਂ ਕੱਢੇ ਗਏ ਪੁੱਤਰ ਸਜੀਬ ਵਾਜੇਦ ਜੋਏ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਇਹ ਵਾਰੰਟ ਉਸ ਦੀ ਮਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਇੱਕ ਮਹੀਨੇ ਬਾਅਦ ਆਇਆ ਹੈ।
ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT-BD) ਦੇ ਇੱਕ ਵਕੀਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, "ਟ੍ਰਿਬਿਊਨਲ ਨੇ ਜੁਲਾਈ 'ਚ ਹੋਏ ਪ੍ਰਦਰਸ਼ਨਾਂ ਦੌਰਾਨ ਮਨੁੱਖਤਾ ਵਿਰੁੱਧ ਅਪਰਾਧ ਕਰਨ ਲਈ ਉਸ (ਜੋਏ) ਵਿਰੁੱਧ ਦਾਇਰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਆਈ.ਸੀ.ਟੀ. ਦੇ ਤਤਕਾਲੀ ਜੂਨੀਅਰ ਮੰਤਰੀ ਜੁਨੈਦ ਅਹਿਮਦ ਪਲਕ ਵਿਰੁੱਧ ਵੀ ਅਜਿਹਾ ਹੀ ਵਾਰੰਟ ਜਾਰੀ ਕੀਤਾ ਗਿਆ ਸੀ, ਜੋ ਪਹਿਲਾਂ ਹੀ ਜੇਲ੍ਹ ਵਿੱਚ ਹਨ।
ਆਈ.ਸੀ.ਟੀ.-ਬੀਡੀ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਤਤਕਾਲੀ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਵਿਦਿਆਰਥੀਆਂ ਦੀ ਅਗਵਾਈ ਵਾਲੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਲਈ ਮੌਤ ਦੀ ਸਜ਼ਾ ਸੁਣਾਈ। ਇਹ ਫੈਸਲਾ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਸੁਣਾਇਆ ਗਿਆ।
ਜ਼ਿਕਰਯੋਗ ਹੈ ਕਿ 54 ਸਾਲਾ ਜੋਏ, ਇੱਕ ਇਨਫਾਰਮੇਸ਼ਨ ਕਮਿਊਨੀਕੇਸ਼ਨ ਮਾਹਿਰ, ਜੋ ਸਾਬਕਾ ਪ੍ਰਧਾਨ ਮੰਤਰੀ ਦੇ ਆਈ.ਸੀ.ਟੀ. ਸਲਾਹਕਾਰ ਵਜੋਂ ਸੇਵਾ ਨਿਭਾਉਂਦੇ ਸਨ, ਵਰਤਮਾਨ ਵਿੱਚ ਅਮਰੀਕਾ ਵਿਖੇ ਰਹਿੰਦੇ ਹਨ। ਸਾਬਕਾ ਪ੍ਰਧਾਨ ਮੰਤਰੀ ਹਸੀਨਾ ਦੀ ਅਵਾਮੀ ਲੀਗ ਸਰਕਾਰ 5 ਅਗਸਤ, 2025 ਨੂੰ ਇੱਕ ਹਿੰਸਕ ਵਿਦਿਆਰਥੀ-ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਢਹਿ ਗਈ, ਜਿਸ ਕਾਰਨ ਉਨ੍ਹਾਂ ਨੂੰ ਦੇਸ਼ ਛੱਡਣਾ ਪਿਆ। ਇਸ ਪ੍ਰਦਰਸ਼ਨ ਨੂੰ ਜੁਲਾਈ ਪ੍ਰੋਟੈਸਟ ਵਜੋਂ ਜਾਣਿਆ ਜਾਂਦਾ ਹੈ।
ਮੈਕਰੋਂ ਵਪਾਰਕ ਸਬੰਧਾਂ, ਰੂਸ-ਯੂਕ੍ਰੇਨ ਜੰਗ ’ਤੇ ਗੱਲਬਾਤ ਲਈ ਚੀਨ ਪਹੁੰਚੇ
NEXT STORY