ਇਸਲਾਮਾਬਾਦ— ਧਾਰਾ 370 'ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਭਾਰਤ ਦੇ ਫੈਸਲੇ ਨਾਲ ਪਾਕਿਸਤਾਨ ਬੌਖਲਾਇਆ ਹੋਇਆ ਹੈ। ਇਸ ਮੁੱਦੇ 'ਤੇ ਆਪਣੀ ਸੰਸਦ 'ਚ ਪੂਰੀ ਤਰ੍ਹਾਂ ਨਾਲ ਘਿਰ ਚੁੱਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵਿਚਾਲੇ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਇਕ ਹੋਰ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ 'ਚ ਭਾਰਤ ਦੇ ਫੈਸਲੇ ਨੂੰ ਲੈ ਕੇ ਗੱਲਬਾਤ ਸੰਭਵ ਹੈ। ਪਾਕਿਸਤਾਨੀ ਮੀਡੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਭਾਰਤ ਵਲੋਂ ਧਾਰਾ 370 'ਤੇ ਲਏ ਗਏ ਫੈਸਲੇ ਨਾਲ ਬੌਖਲਾਏ ਪਾਕਿਸਤਾਨ ਨੇ ਕਿਹਾ ਕਿ ਉਹ ਭਾਰਤ ਦੇ ਇਸ ਕਦਮ ਦਾ ਮੁਕਾਬਲਾ ਕਰਨ ਲਈ ਸਾਰੇ ਵਿਕਲਪਾਂ ਦੀ ਵਰਤੋਂ ਕਰੇਗਾ। ਪਾਕਿਸਤਾਨ ਦੇ ਅਗਲੇ ਕਦਮ 'ਤੇ ਭਾਰਤ ਦੀ ਤਿੱਖੀ ਨਜ਼ਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਸੰਯੁਕਤ ਸੈਸ਼ਲ ਬੁਲਾਇਆ ਗਿਆ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ ਦੇ ਇਸ ਕਦਮ ਦੀ ਸਖਤ ਨਿੰਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਮੰਚ 'ਤੇ ਚੁੱਕਣਗੇ। ਭਾਰਤ ਦੇ ਇਸ ਫੈਸਲੇ ਨਾਲ ਇਮਰਾਨ ਇੰਨੇਂ ਤੱਤੇ ਹੋ ਗਏ ਕਿ ਉਨ੍ਹਾਂ ਨੇ ਇਹ ਤੱਕ ਕਹਿ ਦਿੱਤਾ ਕਿ ਧਾਰਾ 370 ਨਾਲ ਛੇੜਛਾੜ ਕਰਕੇ ਪੁਲਵਾਮਾ ਜਿਹੇ ਹਮਲਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਮਰਾਨ ਖਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਚਾਲੇ ਕਸ਼ਮੀਰ 'ਤੇ ਹੋਈ ਜੰਗ ਦੇ ਪੂਰੀ ਦੁਨੀਆ ਲਈ ਗੰਭੀਰ ਨਤੀਜੇ ਹੋਣਗੇ।
ਜੰਗ ਦੀ ਧਮਕੀ
ਭਾਰਤ ਦੇ ਫੈਸਲੇ ਨਾਲ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਹਿੱਲ ਗਿਆ ਹੈ। ਪਾਕਿਸਤਾਨ ਦੀ ਬੌਖਲਾਹਟ ਇਸ ਹੱਦ ਤੱਕ ਵਧ ਗਈ ਹੈ ਕਿ ਉਹ ਹੁਣ ਭਾਰਤ 'ਤੇ ਹਮਲੇ ਦੀ ਗੱਲ ਕਰ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਾਰਤ 'ਤੇ ਹਮਲੇ ਦੀ ਗੱਲ ਕਰ ਰਹੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਉਨ੍ਹਾਂ ਦਾ ਵਿਰੋਧੀ ਧਿਰ ਵੀ ਬੌਖਲਾਹਟ 'ਚ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੂੰ ਇਮਰਾਨ ਨੇ ਪੁੱਛਿਆ ਕਿ ਉਹ ਕੀ ਚਾਹੁੰਦੇ ਹਨ। ਕੀ ਮੈਂ ਪਾਕਿਸਤਾਨੀ ਫੌਜ ਨੂੰ ਭਾਰਤ 'ਤੇ ਹਮਲੇ ਦਾ ਹੁਕਮ ਦੇ ਦੇਣਾ ਚਾਹੀਦਾ ਹੈ। ਇਸ ਬਿਆਨ ਤੋਂ ਸਾਫ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਾਰਤ ਦੇ ਫੈਸਲੇ ਤੋਂ ਕਿੰਨਾ ਬੌਖਲਾਏ ਹੋਏ ਹਨ।
ਸੁਸ਼ਮਾ ਨੇ ਭਾਰਤੀਆਂ ਲਈ ਲੜੀ ਅਣਥੱਕ ਲੜਾਈ : ਸਿੰਗਾਪੁਰ
NEXT STORY