ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ਵਿੱਚ ਸਥਿਤ ਟੰਬਲਰ ਰਿਜ਼ ਸ਼ਹਿਰ ਦੇ ਸੈਕੰਡਰੀ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਗੋਲੀਆਂ ਚਲਾਉਣ ਵਾਲਾ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਐਮਰਜੈਂਸੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੇ ਘੇਰੇ ਹੇਠ ਲੈ ਲਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਅਤੇ ਦਰਵਾਜ਼ੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ : ਕੈਨੇਡਾ 'ਚ ਰਹਿੰਦੇ ਪਤੀ-ਪਤਨੀ ਦਾ ਵੀਡੀਓ ਕਾਨਫਰੈਂਸਿੰਗ ਰਾਹੀਂ ਤਲਾਕ ! ਠਾਣੇ ਦੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪ੍ਰਸ਼ਾਸਨ ਦੇ ਦੱਸਣ ਮੁਤਾਬਕ, ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਲਿਆ ਗਿਆ ਹੈ। ਘਟਨਾ ਦੌਰਾਨ ਕਿਸੇ ਹੋਰ ਦੇ ਜਾਨੀ ਨੁਕਸਾਨ ਦੀ ਹਾਲੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਅਤੇ ਹਮਲਾਵਰ ਦੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਨੇ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਅਤੇ ਸਿਰਫ਼ ਅਧਿਕਾਰਤ ਸੂਤਰਾਂ ਵੱਲੋਂ ਜਾਰੀ ਕੀਤੀ ਜਾਣਕਾਰੀ ’ਤੇ ਹੀ ਭਰੋਸਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਐੱਮ. ਪੀ. ਦੀ ‘ਮਿੰਨੀ ਪਾਕਿਸਤਾਨ’ ਸਬੰਧੀ ਟਿੱਪਣੀ ’ਤੇ ਰਾਜ ਸਭਾ ’ਚ ਹੰਗਾਮਾ
NEXT STORY