ਮੈਕਸੀਕੋ ਸਿਟੀ (ਭਾਸ਼ਾ)- ਇਕ ਯਾਤਰੀ ਬੱਸ ਦੇ ਸੜਕ ਤੋਂ ਫਿਸਲ ਕੇ 75 ਫੁੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ ਘੱਟੋ-ਘੱਟ 27 ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦੱਖਣੀ ਮੈਕਸੀਕੋ ਵਿਚ ਵਾਪਰਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਬੁੱਧਵਾਰ ਨੂੰ ਦੱਖਣੀ ਰਾਜ ਓਕਸਾਕਾ ਦੇ ਮਿਕਸਟੇਕਾ ਵਿਚ ਵਾਪਰਿਆ। ਗ੍ਰਹਿ ਮੰਤਰੀ ਜੇਸਸ ਰੋਮੇਰੋ ਨੇ ਦੱਸਿਆ ਕਿ ਹਾਦਸੇ ਵਿਚ 27 ਲੋਕਾਂ ਦੀ ਮੌਤ ਹੋ ਗਈ, ਜਿਸ ਵਿਚ ਡੇਢ ਸਾਲ ਦਾ ਬੱਚਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਰੂਸ ਦੇ ਰਾਸ਼ਟਰਪਤੀ ਪੁਤਿਨ ਨੇ SCO ਸੰਮੇਲਨ ਦੇ ਆਯੋਜਨ ਲਈ PM ਮੋਦੀ ਦਾ ਕੀਤਾ ਧੰਨਵਾਦ
ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਕਰੀਬ 20 ਹੋਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਕੁੱਝ ਦੀ ਹਾਲਤ ਗੰਭੀਰ ਹੈ। ਰੋਮੇਰੋ ਨੇ ਦੱਸਿਆ ਕਿ ਖ਼ਦਸ਼ਾ ਹੈ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਖੱਡ ਵਿਚ ਜਾ ਡਿੱਗੀ। ਰੋਮੇਰੋ ਨੇ ਇਕ ਸਥਾਨਕ ਟੈਲੀਵਿਜ਼ਨ ਨੂੰ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਡਰਾਈਵਰ ਦੀ ਸਿਖਲਾਈ ਦੀ ਘਾਟ ਅਤੇ ਥਕਾਵਟ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ: ਬ੍ਰਿਟੇਨ 'ਚ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਹੋਈ ਉਮਰ ਕੈਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ: ਸਾਊਥ ਕੈਰੋਲੀਨਾ ਦੇ ਸ਼ਹਿਰ 'ਚ ਜਹਾਜ਼ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ
NEXT STORY