ਓਰੋਵਿਲ/ਅਮਰੀਕਾ (ਭਾਸ਼ਾ)- ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਵਿਚ ਇਕ ਸ਼ੱਕੀ ਵਿਅਕਤੀ ਨੇ 'ਗ੍ਰੇ ਹਾਉਂਡ' ਬੱਸ ਵਿਚ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸ਼ੱਕੀ ਨੂੰ ਨੇੜੇ ਸਥਿਤ ਵਾਲਮਾਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਟ ਕਾਉਂਟੀ ਸ਼ੈਰਿਫ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਅਨੁਸਾਰ ਪੁਲਸ ਨੂੰ ਸ਼ਾਮ 7.30 ਵਜੇ ਦੇ ਕਰੀਬ ਇਕ ਫੋਨ ਆਇਆ, ਜਿਸ ਵਿਚ ਉਨ੍ਹਾਂ ਨੂੰ ਓਰੋਵਿਲ ਵਿਚ ਇਕ ਸਟੋਰ ਦੇ ਬਾਹਰ ਖੜੀ ਬੱਸ ਵਿਚ ਗੋਲੀਬਾਰੀ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੂੰ ਕਈ ਜ਼ਖ਼ਮੀ ਲੋਕ ਅਤੇ ਇਕ ਮ੍ਰਿਤਕ ਵਿਅਕਤੀ ਮਿਲਿਆ। ਉਦੋਂ ਤੱਕ ਸ਼ੱਕੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ਵਿਚ ਨੇੜੇ ਸਥਿਤ ਵਾਲਮਾਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਓਰੋਵਿਲ ਦੇ ਮੇਅਰ ਚੱਕ ਰੇਨੋਲਡਜ਼ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀਬਾਰੀ ਵਿਚ ਕਿੰਨੇ ਲੋਕ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ 'ਫੇਸਬੁੱਕ' 'ਤੇ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਦਿੱਤੀ ਸੀ।
ਕਾਂਗੋ ’ਚ ਵੱਡਾ ਅੱਤਵਾਦੀ ਹਮਲਾ, 60 ਲੋਕਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
NEXT STORY