ਰਫਾਹ (ਭਾਸ਼ਾ) : ਗਾਜ਼ਾ ‘ਚ ਰਮਜ਼ਾਨ ਦੇ ਮੌਕੇ ‘ਤੇ ਜੰਗਬੰਦੀ ਦੀਆਂ ਟੁੱਟੀਆਂ ਉਮੀਦਾਂ ਦੇ ਵਿਚਕਾਰ ਪਿਛਲੇ 24 ਘੰਟਿਆਂ ‘ਚ ਇਜ਼ਰਾਇਲੀ ਹਮਲਿਆਂ ‘ਚ ਘੱਟੋ-ਘੱਟ 67 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਫਲਸਤੀਨ ‘ਚ ਚੱਲ ਰਹੀ ਜੰਗ ‘ਚ ਹੁਣ ਤੱਕ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ ਵੱਧ ਕੇ 31,112 ਤੋਂ ਵੱਧ ਹੋ ਗਈ ਹੈ। ਗਾਜ਼ਾ ਦੇ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਯੁੱਧ ਖ਼ਤਰ ਹੋਣ ਦੇ ਕੋਈ ਆਸਾਰ ਨਜ਼ਰ ਨਾ ਆਉਣ ਦਰਮਿਆਨ ਗਾਜ਼ਾ ਵਿੱਚ ਫਲਸਤੀਨੀਆਂ ਨੇ ਸੋਮਵਾਰ ਨੂੰ ਰਮਜ਼ਾਨ ਦੇ ਮਹੀਨੇ ਦੀ ਸ਼ੁਰੂਆਤ ਹੋਣ 'ਤੇ ਰੋਜ਼ਾ ਰੱਖਣਾ ਸ਼ੁਰੂ ਕੀਤਾ। ਫਲਸਤੀਨ ਵਿੱਚ ਇਜ਼ਰਾਈਲ ਦੇ ਹਮਲਿਆਂ ਕਾਰਨ ਮਨੁੱਖੀ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਹੁਣ ਪਰਿਵਾਰ ਦੇ ਮੈਂਬਰਾਂ ਨੂੰ ਬ੍ਰਿਟੇਨ ਨਹੀਂ ਲਿਆ ਸਕਣਗੇ ਭਾਰਤੀ
ਅਮਰੀਕਾ, ਕਤਰ ਅਤੇ ਮਿਸਰ ਨੇ ਰਮਜ਼ਾਨ ਤੋਂ ਪਹਿਲਾਂ ਜੰਗਬੰਦੀ ਸਮਝੌਤੇ 'ਤੇ ਪਹੁੰਚਣ ਦੀ ਉਮੀਦ ਜਤਾਈ ਸੀ ਜਿਸ ਨਾਲ ਇਜ਼ਰਾਈਲੀ ਬੰਧਕਾਂ ਅਤੇ ਫਲਸਤੀਨੀ ਕੈਦੀਆਂ ਦੀ ਅਦਲਾ-ਬਦਲੀ ਅਤੇ ਗਾਜ਼ਾ ਨੂੰ ਮਨੁੱਖੀ ਸਹਾਇਤਾ ਪਹੁੰਚਾਉਣ ਦੀ ਇਜਾਜ਼ਤ ਮਿਲੇਗੀ, ਪਰ ਇਸ ਸਮਝੌਤੇ ਬਾਰੇ ਗੱਲਬਾਤ ਪਿਛਲੇ ਹਫ਼ਤੇ ਰੁਕ ਗਈ ਸੀ। ਗਾਜ਼ਾ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਮਾਰੇ ਗਏ 67 ਲੋਕਾਂ ਦੀਆਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ, ਜਿਸ ਨਾਲ ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ 31,112 ਤੋਂ ਵੱਧ ਹੋ ਗਈ ਹੈ।
ਇਹ ਵੀ ਪੜ੍ਹੋ: ਸਕੂਲ ਬੱਸ ਅਤੇ ਰੇਤ ਨਾਲ ਭਰੇ ਟਰੱਕ ਦੀ ਹੋਈ ਟੱਕਰ, ਦੋਵਾਂ ਵਾਹਨਾਂ ਨੂੰ ਲੱਗੀ ਭਿਆਨਕ ਅੱਗ, 3 ਬੱਚਿਆਂ ਸਣੇ 5 ਹਲਾਕ
ਮੰਤਰਾਲਾ ਨੇ ਆਪਣੀ ਗਿਣਤੀ ਵਿਚ ਇਹ ਨਹੀਂ ਦੱਸਿਆ ਕਿ ਕਿੰਨੇ ਨਾਗਰਿਕ ਮਾਰੇ ਗਏ ਹਨ ਅਤੇ ਕਿੰਨੇ ਲੜਾਕਿਆਂ ਦੀ ਮੌਤ ਹੋਈ ਹੈ ਪਰ ਉਸ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਦੋ-ਤਿਹਾਈ ਔਰਤਾਂ ਅਤੇ ਬੱਚੇ ਸ਼ਾਮਲ ਹਨ। ਹਮਾਸ ਦੀ ਅਗਵਾਈ ਵਾਲੇ ਅੱਤਵਾਦੀਆਂ ਨੇ 7 ਅਕਤੂਬਰ, 2023 ਨੂੰ ਦੱਖਣੀ ਇਜ਼ਰਾਈਲ 'ਤੇ ਹਮਲਾ ਕੀਤਾ ਸੀ, ਜਿਸ ਵਿਚ ਲਗਭਗ 1,200 ਲੋਕ ਮਾਰੇ ਗਏ ਸਨ ਅਤੇ 250 ਨੂੰ ਬੰਧਕ ਬਣਾ ਲਿਆ ਗਿਆ ਸੀ। ਅੰਦਾਜ਼ਾ ਹੈ ਕਿ ਕਰੀਬ 100 ਬੰਧਕ ਅਜੇ ਵੀ ਹਮਾਸ ਦੀ ਕੈਦ ਵਿਚ ਹਨ। ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਕਾਰਨ ਜੰਗ ਸ਼ੁਰੂ ਹੋ ਗਈ। ਇਸ ਜੰਗ ਕਾਰਨ ਗਾਜ਼ਾ ਦੇ 23 ਲੱਖ ਲੋਕਾਂ ਵਿੱਚੋਂ ਕਰੀਬ 80 ਫ਼ੀਸਦੀ ਲੋਕ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ: ਡਰਾਈਵਰ ਦੀ ਨੀਂਦ ਪੂਰੀ ਹੋਈ ਹੈ ਜਾਂ ਨਹੀਂ ਇਸ ਦਾ ਪਤਾ ਲਗਾਉਣ ਲਈ ਵਿਗਿਆਨੀਆਂ ਨੇ ਵਿਕਸਿਤ ਕੀਤੀ ਨਵੀਂ ਤਕਨੀਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਪਾਕਿ ਦੇ ਚੀਫ ਜਸਟਿਸ ਨੇ ਇਕ ਕੇਸ ਦੀ ਪ੍ਰਗਟਾਈ ਨਰਾਜ਼ਗੀ, ਕਿਹਾ- ਜੋ IG 4 ਸਾਲ ’ਚ ਪੱਤਰਕਾਰ ਦੇ ਕਾਤਲ...
NEXT STORY