ਧਾਡਿੰਗ (ਏਐਨਆਈ): ਮੱਧ ਨੇਪਾਲ ਦੇ ਧਾਡਿੰਗ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ। ਕਾਠਮੰਡੂ ਤੋਂ ਲਗਭਗ 300 ਕਿਲੋਮੀਟਰ ਦੂਰ ਬੇਨੀ-ਪਹਾੜੀ ਜ਼ਿਲ੍ਹੇ ਨੂੰ ਜਾ ਰਹੀ ਬੱਸ ਪਲਟ ਗਈ। ਇਹ ਹਾਦਸਾ ਗਜੂਰੀ ਵਿਖੇ ਵਾਪਰਿਆ ਜੋ ਰਾਜਧਾਨੀ ਤੋਂ ਲਗਭਗ 60 ਕਿਲੋਮੀਟਰ ਦੂਰ ਸਥਿਤ ਹੈ।
ਪੜ੍ਹੋ ਇਹ ਅਹਿਮ ਖ਼ਬਰ-ਸਰਵੇਖਣ 'ਚ ਖੁਲਾਸਾ, ਆਸਟ੍ਰੇਲੀਆ 'ਚ 17 ਲੱਖ ਤੋਂ ਵੱਧ ਲੋਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ
ਗਜੂਰੀ ਗ੍ਰਾਮੀਣ ਨਗਰਪਾਲਿਕਾ ਖੇਤਰ 'ਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਜਦੋਂ ਕਿ 19 ਜ਼ਖਮੀ ਹਨ। ਢਾਡਿੰਗ ਦੇ ਐਸਪੀ ਗੌਤਮ ਮਿਸ਼ਰਾ ਨੇ ਏਐਨਆਈ ਨੂੰ ਫ਼ੋਨ 'ਤੇ ਦੱਸਿਆ ਕਿ ਹੋਰ ਬਚੇ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਛੇ ਪੁਰਸ਼ ਸ਼ਾਮਲ ਹਨ। ਗਜੂਰੀ ਗ੍ਰਾਮੀਣ ਨਗਰ ਪਾਲਿਕਾ ਦੀ ਵਾਈਸ ਚੇਅਰਪਰਸਨ ਸ਼ਰਮੀਲਾ ਬਿਸੁਰਾਲ ਨੇ ਏਐਨਆਈ ਨੂੰ ਫ਼ੋਨ 'ਤੇ ਦੱਸਿਆ ਕਿ "ਬੱਸ ਗਜੂਰੀ ਵਿਖੇ ਝਰਨੇ ਦੇ ਨੇੜੇ ਤੋਂ ਸੜਕ ਤੋਂ ਹੇਠਾਂ ਉਤਰ ਕੇ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ। ਨਦੀ ਵਿੱਚ ਡਿੱਗਣ ਤੋਂ ਬਾਅਦ ਬੱਸ ਦਾ ਅੱਧਾ ਹਿੱਸਾ ਪਾਣੀ ਵਿੱਚ ਡੁੱਬ ਗਿਆ।"ਹੋਰ ਵੇਰਵਿਆਂ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਡੌਂਕੀ ਲਾ ਕੇ USA ਪੁੱਜੇ ਭਾਰਤੀ ਨੌਜਵਾਨ ਕੋਲੋਂ ਹੋਈ ਗ਼ਲਤੀ ਨੇ ਲੈ ਲਈ ਜਾਨ, ਜਾਣੋ ਪੂਰਾ ਮਾਮਲਾ
NEXT STORY