ਕੰਪਾਲਾ (ਆਈ.ਏ.ਐੱਨ.ਐੱਸ.) ਯੂਗਾਂਡਾ ਦੀ ਰਾਜਧਾਨੀ ਕੰਪਾਲਾ ਵਿੱਚ ਨਵੇਂ ਸਾਲ ਮੌਕੇ ਮਚੀ ਭਗਦੜ ਮਚ ਗਈ। ਇਸ ਘਟਨਾ ਵਿੱਚ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।ਪੁਲਸ ਨੇ ਇਹ ਜਾਣਕਾਰੀ ਦਿੱਤੀ।ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਪੁਲਸ ਦੇ ਅਨੁਸਾਰ ਘਟਨਾ ਵਿੱਚ ਕਈ ਨਾਬਾਲਗ ਸ਼ਾਮਲ ਸਨ ਜੋ ਇੱਕ ਸੰਗੀਤ ਸ਼ੋਅ ਵਿੱਚ ਸ਼ਾਮਲ ਹੋਏ ਸਨ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਅਤੇ ਪਾਕਿਸਤਾਨ ਨੇ ਪ੍ਰਮਾਣੂ ਟਿਕਾਣਿਆਂ ਦੀ ਸੂਚੀ ਦਾ ਕੀਤਾ ਆਦਾਨ-ਪ੍ਰਦਾਨ
ਪੁਲਸ ਨੇ ਕਿਹਾ, ਕਿ "ਅਜਿਹਾ ਮੰਨਣਾ ਹੈ ਕਿ ਘਟਨਾ ਅੱਧੀ ਰਾਤ ਨੂੰ ਵਾਪਰੀ ਜਦੋਂ ਸਮਾਗਮ ਦੇ ਮਾਸਟਰ ਆਫ਼ ਸੇਰੇਮਨੀ ਨੇ ਹਾਜ਼ਰ ਲੋਕਾਂ ਨੂੰ ਬਾਹਰ ਜਾਣ ਅਤੇ ਆਤਿਸ਼ਬਾਜ਼ੀ ਦੇਖਣ ਲਈ ਉਤਸ਼ਾਹਿਤ ਕੀਤਾ।ਪੁਲਸ ਨੇ ਕਿਹਾ ਕਿ "ਆਤਿਸਬਾਜ਼ੀ ਖ਼ਤਮ ਹੋਣ ਤੋਂ ਬਾਅਦ ਭਗਦੜ ਮਚ ਗਈ, ਜਿਸ ਦੇ ਨਤੀਜੇ ਵਜੋਂ ਪੰਜ ਲੋਕਾਂ ਦੀ ਤੁਰੰਤ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਚਾਰ ਹੋਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ।ਪੁਲਸ ਨੇ ਕਿਹਾ ਕਿ "ਐਮਰਜੈਂਸੀ ਜਵਾਬ ਦੇਣ ਵਾਲੇ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦਿਨ ਦੇ ਦੌਰਾਨ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।
ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ ਅਤੇ ਪਾਕਿਸਤਾਨ ਨੇ ਪ੍ਰਮਾਣੂ ਟਿਕਾਣਿਆਂ ਦੀ ਸੂਚੀ ਦਾ ਕੀਤਾ ਆਦਾਨ-ਪ੍ਰਦਾਨ
NEXT STORY