ਕਾਹਿਰਾ-ਸੂਡਾਨ ਦਾ ਇਕ ਫੌਜੀ ਜਹਾਜ਼ ਰਾਜਧਾਨੀ ਖਾਤਰੂਮ ਦੇ ਦੱਖਣ 'ਚ ਵ੍ਹਾਈਟ ਨੀਲ 'ਚ ਹਾਦਸਾਗ੍ਰਸਤ ਹੋ ਗਿਆ ਜਿਸ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫਤਰ ਨੇ ਇਕ ਬਿਆਨ 'ਚ ਕਿਹਾ ਕਿ ਅਧਿਕਾਰੀਆਂ ਨੇ ਇਕ ਲੈਫਟੀਨੈਂਟ ਕਰਨਲ ਸਮੇਤ ਤਿੰਨ ਅਧਿਕਾਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬਿਆਨ ਮੁਤਾਬਕ ਬੁੱਧਵਾਰ ਨੂੰ ਅਲ-ਸ਼ੇਗੀਲਾਬ ਨੇੜੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਸਮੇਂ ਜਹਾਜ਼ 'ਚ ਸਵਾਰ ਹੋਰ ਲੋਕਾਂ ਦੀ ਭਾਲ ਦੀ ਕੋਸ਼ਿਸ਼ ਜਾਰੀ ਹੈ। ਕਿੰਨੇ ਲੋਕ ਜਹਾਜ਼ 'ਚ ਸਨ, ਇਸ ਦੇ ਬਾਰੇ 'ਚ ਕੋਈ ਹੋਰ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਬੁਲ ਹਮਲੇ 'ਚ ਮਾਰੇ ਗਏ ਅਮਰੀਕੀ ਸੈਨਿਕਾਂ ਦਾ ਕੀਤਾ 'ਪਰਪਲ ਹਾਰਟਜ਼' ਮੈਡਲ ਨਾਲ ਸਨਮਾਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ਦੇ ਦੱਖਣੀ ਇਲਿਨੋਇਸ 'ਚ ਗੋਲੀਬਾਰੀ 'ਚ 7 ਜ਼ਖਮੀ, ਤਿੰਨ ਗ੍ਰਿਫਤਾਰ
NEXT STORY