ਕਾਬੁਲ (ਭਾਸ਼ਾ)— ਅਫਗਾਨਿਸਤਾਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਗਜਨੀ ਸੂਬੇ ਵਿਚ ਤਾਲੀਬਾਨੀ ਹਮਲੇ ਵਿਚ 4 ਪੁਲਸ ਕਰਮੀਆਂ ਦੀ ਮੌਤ ਹੋ ਗਈ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੂਰਬੀ ਹਿੱਸੇ ਤੋਂ ਸ਼ਹਿਰ ਵਿਚ ਦੋ ਰਾਕੇਟ ਦਾਗੇ ਗਏ ਹਾਲਾਂਕਿ ਇਸ ਹਮਲੇ ਵਿਚ ਕੋਈ ਜ਼ਖਮੀ ਨਹੀਂ ਹੋਇਆ। ਉੱਧਰ ਪੁਲਸ ਪ੍ਰਮੁੱਖ ਮੁਹੰਮਦ ਜਮਾਨ ਨੇ ਗਜਨੀ ਵਿਚ ਦੱਸਿਆ ਕਿ ਹਮਲਾਵਰਾਂ ਨੇ ਵਾਘਾਜ਼ ਜ਼ਿਲ੍ਹੇ ਵਿਚ ਸੋਮਵਾਰ ਨੂੰ ਤੜਕੇ ਇਕ ਸੁਰੱਖਿਆ ਚੌਕੀ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿਚ 4 ਪੁਲਸ ਕਰਮੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਜਮਾਨ ਨੇ ਦੱਸਿਆ ਕਿ ਹਮਲੇ ਮਗਰੋਂ ਜ਼ਬਰਦਸਤ ਗੋਲੀਬਾਰੀ ਸ਼ੁਰੂ ਹੋ ਗਈ, ਜੋ ਕੁਝ ਘੰਟੇ ਤੱਕ ਚੱਲੀ। ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਦੇ ਬੁਲਾਰੇ ਨਜੀਬ ਡੈਨਿਸ਼ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ ਕਾਬੁਲ ਵਿਚ ਹੋਏ ਹਮਲੇ ਦੇ ਉਦੇਸ਼ ਹਾਲੇ ਸਪੱਸ਼ਟ ਨਹੀਂ ਹੋ ਪਾਇਆ ਹੈ।
ਵਿਰੋਨਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
NEXT STORY