ਇੰਟਰਨੈਸ਼ਨਲ ਡੈਸਕ : ਬਲੈਕ ਸੀ (Black Sea) ਵਿੱਚ ਇਕ ਵਪਾਰਕ ਜਹਾਜ਼ 'ਤੇ ਹੋਏ ਹਮਲੇ ਵਿੱਚ ਇਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਇਸ ਘਟਨਾ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਭਾਰਤ ਸਰਕਾਰ ਨੇ ਕਿਹਾ ਕਿ ਵਪਾਰਕ ਜਹਾਜ਼ਾਂ ਅਤੇ ਉਨ੍ਹਾਂ 'ਤੇ ਕੰਮ ਕਰਨ ਵਾਲੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਅਸਵੀਕਾਰਨਯੋਗ ਹੈ।
18 ਜੁਲਾਈ ਨੂੰ ਹੋਇਆ ਸੀ ਹਮਲਾ
ਵਿਦੇਸ਼ ਮੰਤਰਾਲੇ (MEA) ਦੇ ਅਨੁਸਾਰ, ਵਪਾਰਕ ਜਹਾਜ਼ MV OMORFI 18 ਜੁਲਾਈ, 2026 ਨੂੰ ਕਾਲੇ ਸਾਗਰ ਵਿੱਚੋਂ ਲੰਘ ਰਿਹਾ ਸੀ, ਜਦੋਂ ਇਸ 'ਤੇ ਹਮਲਾ ਹੋਇਆ। ਉਸ ਸਮੇਂ ਜਹਾਜ਼ ਰੂਸੀ ਸਮੁੰਦਰੀ ਖੇਤਰ ਵਿੱਚ ਸੀ। ਇਸ ਵਿੱਚ ਕੁੱਲ 10 ਚਾਲਕ ਦਲ ਦੇ ਮੈਂਬਰ ਸਨ, ਜਿਨ੍ਹਾਂ ਵਿੱਚ ਤਿੰਨ ਭਾਰਤੀ ਨਾਗਰਿਕ ਸ਼ਾਮਲ ਸਨ। ਹਮਲੇ ਵਿੱਚ ਇੱਕ ਭਾਰਤੀ ਨਾਵਿਕ ਦੀ ਜਾਨ ਚਲੀ ਗਈ, ਜਦੋਂਕਿ ਬਾਕੀ ਦੋ ਭਾਰਤੀ ਸੁਰੱਖਿਅਤ ਹਨ।
ਇਹ ਵੀ ਪੜ੍ਹੋ : 'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ ਰੂਸ ਨੂੰ ਦਿੱਤੀ ਸਿੱਧੀ ਧਮਕੀ
ਵਿਦੇਸ਼ ਮੰਤਰਾਲੇ ਨੇ ਹਮਲੇ ਦੀ ਕੀਤੀ ਨਿੰਦਾ
ਵਿਦੇਸ਼ ਮੰਤਰਾਲੇ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਅਜਿਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ, ਕਿਉਂਕਿ ਇਹ ਮਾਸੂਮ ਲੋਕਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਂਦੇ ਹਨ ਅਤੇ ਅੰਤਰਰਾਸ਼ਟਰੀ ਸਮੁੰਦਰੀ ਵਪਾਰ ਵਿੱਚ ਵਿਘਨ ਪਾਉਂਦੇ ਹਨ। ਭਾਰਤ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਸਮੁੰਦਰੀ ਮਾਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅੰਤਰਰਾਸ਼ਟਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵਿਸ਼ਵ ਵਪਾਰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 19 ਜੁਲਾਈ ਨੂੰ ਐੱਮਵੀ ਗੋਲਡਨ ਲੀਓ ਨਾਮਕ ਇੱਕ ਕਾਰਗੋ ਜਹਾਜ਼ 'ਤੇ ਵੀ ਅਜਿਹਾ ਹੀ ਹਮਲਾ ਹੋਇਆ ਸੀ। ਉਸ ਜਹਾਜ਼ ਨੂੰ ਯੂਕਰੇਨੀ ਬੰਦਰਗਾਹ ਓਡੇਸਾ ਤੋਂ ਰਵਾਨਾ ਹੋਣ ਤੋਂ ਥੋੜ੍ਹੀ ਦੇਰ ਬਾਅਦ ਨਿਸ਼ਾਨਾ ਬਣਾਇਆ ਗਿਆ ਸੀ। ਜਹਾਜ਼ 'ਤੇ ਪੰਜ ਭਾਰਤੀ ਨਾਗਰਿਕਾਂ ਸਮੇਤ 17 ਚਾਲਕ ਦਲ ਦੇ ਮੈਂਬਰ ਸਵਾਰ ਸਨ। ਉਸ ਹਮਲੇ ਵਿੱਚ ਚਾਰ ਭਾਰਤੀਆਂ ਦੀ ਜਾਨ ਚਲੀ ਗਈ, ਜਦੋਂਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
NEXT STORY